ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਮੱਤੇਵਾਲ, 1 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਖੇਤੀਬਾੜੀ ਵਿਭਾਗ ਬਲਾਕ ਤਰਸਿੱਕਾ ਵਲੋਂ ਪੰਜਾਬ ਐਗਰੋ ਦੇ ਸਹਿਯੋਗ ਨਾਲ ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਬਲਾਕ ਤਰਸਿੱਕਾ ਤੋਂ ਡਾ.
ਪ
ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਹੋਏ ਖੇਤੀ ਮਾਹਰ। ਤਸਵੀਰ ਗੁਰਪ੍ਰੀਤ ਸਿੰਘ
02-11-2026
ਮੱਤੇਵਾਲ, 1 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਖੇਤੀਬਾੜੀ ਵਿਭਾਗ ਬਲਾਕ ਤਰਸਿੱਕਾ ਵਲੋਂ ਪੰਜਾਬ ਐਗਰੋ ਦੇ ਸਹਿਯੋਗ ਨਾਲ ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਬਲਾਕ ਤਰਸਿੱਕਾ ਤੋਂ ਡਾ. ਸਤਵਿੰਦਰਬੀਰ ਸਿੰਘ, ਡਾ.ਹਰਪਿੰਦਰਜੀਤ ਸਿੰਘ, ਡਾ. ਹਰਮਨਦੀਪ ਸਿੰਘ ਬਾਠ, ਡੀ.ਪੀ.ਡੀ. ਹਰਨੇਕ ਸਿੰਘ , BTM ਬਲਜਿੰਦਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਸਤਵਿੰਦਰਬੀਰ ਸਿੰਘ ਨੇ ਹਾਜ਼ਰ ਕਿਸਾਨ ਵੀਰਾਂ ਨਾਲ ਕੁਦਰਤੀ ਖੇਤੀ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ ਅਤੇ ਕੁਦਰਤੀ ਖੇਤੀ ਕਰਨ ਦੇ ਵੱਖ-ਵੱਖ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਤਰੀਕੇ ਅਪਣਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਖੇਤੀ ਖ਼ਰਚੇ ਘਟਾਉਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਡਾ. ਹਰਉਪਿੰਦਰਜੀਤ ਸਿੰਘ ਨੇ ਪਰਾਲੀ ਪ੍ਰਬੰਧਨ ਦਾ ਕੁਦਰਤੀ ਖੇਤੀ ਵਿੱਚ ਯੋਗਦਾਨ ਬਾਰੇ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੀ ਜਾਗਰੂਕ ਕੀਤਾ ਅਤੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੇ.ਵੀ.ਕੇ. ਨਾਗ ਕਲਾਂ ਤੋਂ ਡਾ.ਆਸਥਾ ਅਤੇ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਚੱਲ ਰਹੇ ਕੁਦਰਤੀ ਖੇਤੀ ਮਿਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨਾਲ ਕੁਦਰਤੀ ਖੇਤੀ ਦੇ ਢੰਗ-ਤਰੀਕਿਆਂ, ਇਸ ਦੇ ਲਾਭਾਂ ਅਤੇ ਮਿਸ਼ਨ ਨੂੰ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀ.ਪੀ.ਡੀ. ਹਰਨੇਕ ਸਿੰਘ ਵਲੋਂ ਨੈਸ਼ਨਲ ਮਿਸ਼ਨ ਆਨ ਐਗਰੀਕਲਚਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਿੰਡ ਦੀ ਕੋਆਪਰੇਟਿਵ ਸੁਸਾਇਟੀ ਰਾਹੀਂ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ, ਤਾਂ ਜੋ ਕਿਸਾਨ ਸਰਕਾਰੀ ਸਕੀਮਾਂ ਦਾ ਲਾਭ ਉਠਾ ਕੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾ ਸਕਣ। ਇਸ ਮੌਕੇ ਡਾ. ਹਰਮਨਦੀਪ ਸਿੰਘ ਬਾਠ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਤਰਸਿੱਕਾ ਵਲੋਂ ਵੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ , ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਖੇਤ ਬਚਾਓ ਅਭਿਆਨ ਸਬੰਧੀ ਤਹਿਤ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਪਣਾਉਣ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਇਸ ਕੈਂਪ ਵਿਚ ਪਿੰਡ ਮੱਤੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਸਮਾਗਮ ਅਗਾਂਹਵਧੂ ਕਿਸਾਨ ਗੁਰਪਾਲ ਸਿੰਘ ਦੇ ਖੇਤਾਂ ਵਿਚ ਕਰਵਾਇਆ ਗਿਆ, ਜਿੱਥੇ ਪਿੰਡ ਦੇ ਹੋਰ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ।