ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਮਨਾਇਆ
ਸੁਲਤਾਨਵਿੰਡ, 1 ਨਵੰਬਰ ( ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦੱਖਣੀ ਤੋਂ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੂਬੇ ਦੀ ਸਥਾਪਨਾ ਲਈ ਲੰਮਾ ਸੰਘਰਸ਼ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਸੰਘਰਸ਼ੀ ਯੋਧਿਆਂ ਨੂੰ ਸਨਮਾਨਿਤ ਕਰਦੇ ਹੋਏ ਸੁਰਜੀਤ ਸਿੰਘ ਪਹਿਲਵਾਨ, ਰਜਿੰਦਰ ਸਿੰਘ ਮਹਿਤਾ, ਮੈਨੇਜਰ ਰਛਪਾਲ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ , ਸੁਲਤਾਨ ਸਿੰਘ ਅਤੇ ਨਰਿੰਦਰ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ
02-11-2026