ਦੂਜੀਆਂ ਪਾਰਟੀਆਂ ਦੇ ਕੱਢੇ ਅਤੇ ਦਾਗੀ ਨੇਤਾਵਾਂ ਨੂੰ ਇਕੱਠਾ ਕਰਨ ’ਚ ਜੁਟੀ ਭਾਜਪਾ : ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਵਿਚੋਂ ਭ੍ਰਿਸ਼ਟਾਚਾਰ ਦਾ ਗੰਦ ਸਾਫ਼ ਕਰਨ ਲਈ ਬਣੀ ਸੀ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ। ਤਸਵੀਰ : ਨਿਰਮਲ ਸਟੂਡੀਓ
02-11-2026
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਵਿਚੋਂ ਭ੍ਰਿਸ਼ਟਾਚਾਰ ਦਾ ਗੰਦ ਸਾਫ਼ ਕਰਨ ਲਈ ਬਣੀ ਸੀ। ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਆਗੂਆਂ ਦੇ ਪਾਰਟੀ ਛੱਡਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਨ੍ਹਾਂ ਵਿਧਾਇਕਾਂ ’ਤੇ ਗੰਭੀਰ ਦੋਸ਼ ਲੱਗੇ, ਪੁਲਿਸ ‘ਤੇ ਫਾਇਰਿੰਗ ਵਰਗੇ ਪਰਚੇ ਦਰਜ ਹੋਏ ਜਾਂ ਜਿਨ੍ਹਾਂ ਨੇ ਅਨੁਸ਼ਾਸਨ ਤੋੜਿਆ, ਉਨ੍ਹਾਂ ਨੂੰ ਪਾਰਟੀ ਨੇ ਪਹਿਲਾਂ ਹੀ ਸਸਪੈਂਡ ਕਰਕੇ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਹਾਲ ਹੀ ਵਿਚ ਜਾਰੀ ਕੀਤੀ 40 ਉਮੀਦਵਾਰਾਂ ਦੀ ਲਿਸਟ ਤੋਂ ਬਾਅਦ ਵਿਰੋਧੀ ਧਿਰਾਂ ’ਚ ਬੁਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਜਿਹੜੇ ਬੰਦੇ ਸੱਤਾ ਦੇ ਭੁੱਖੇ ਹਨ, ਉਹ ਲੰਮੀ ਰੇਸ ਦੇ ਘੋੜੇ ਨਹੀਂ ਸਨ ਅਤੇ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਨ ਦੀ ਬਜਾਏ ਭੱਜ ਰਹੇ ਹਨ। ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਅੰਦਰ ਕੋਈ ਪਾਰਟੀ ਨਹੀਂ, ਸਗੋਂ ਇਕ ‘ਕਬਾੜਖਾਨੇ ਦੀ ਦੁਕਾਨ’ ਬਣ ਚੁੱਕੀ ਹੈ। ਆਮ ਆਦਮੀ ਪਾਰਟੀ 2027 ’ਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰੀ ਬਹੁਮਤ ਨਾਲ ਦੁਬਾਰਾ ਪੰਜਾਬ ’ਚ ਸਰਕਾਰ ਬਣਾਏਗੀ।