01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਸੰਸਥਾ ਦਾ 124ਵਾਂ ਸਥਾਪਨਾ ਦਿਵਸ ਸ਼ਰਧਾ ਸਤਿਕਾਰ ਸਹਿਤ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)-ਸਵਾ ਸਦੀ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦਾ 124ਵਾਂ ਸਥਾਪਨਾ ਦਿਵਸ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਦਿਆਂ ਅੱਜ ਦੀਵਾਨ ਮੁੱਖ ਦਫ਼ਤਰ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)-ਸਵਾ ਸਦੀ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦਾ 124ਵਾਂ ਸਥਾਪਨਾ ਦਿਵਸ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਦਿਆਂ ਅੱਜ ਦੀਵਾਨ ਮੁੱਖ ਦਫ਼ਤਰ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਦੀਵਾਨ ਦੇ ਮੋਢੀਆਂ ਦੀ ਮਨਸ਼ਾ ਅਨੁਸਾਰ ਇਕਜੁੱਟ ਹੋ ਕੇ ਦੀਵਾਨ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਹਿੱਤ ਬੱਲ ਬਖਸ਼ਣ ਅਤੇ ਸਰਬੱਤ ਦੇ ਭੱਲੇ ਦੀ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਪੁੱਜੇ ਉੱਘੇ ਸਿੱਖਿਆ ਸ਼ਾਸਤਰੀ ਵਧੀਕ ਡਾਇਰੈਕਟਰ (ਅਕੈਡਮਿਕਸ, ਸੀ.ਬੀ.ਐੱਸ.ਈ.) ਡਾ. ਮਨਜੀਤ ਸਿੰਘ ਦਾ ਦੀਵਾਨ ਪ੍ਰਬੰਧਕਾਂ ਅਤੇ ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਵਲੋਂ ਸੁਆਗਤ ਕੀਤਾ ਗਿਆ। ਇਸ ਮੌਕੇ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਸਥਾ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਅਤੇ ਗੁਰੂ ਨਗਰੀ ਦਾ ਇਤਿਹਾਸ ਸਿੱਖ ਧਰਮ ਅਤੇ ਪੰਥਕ ਵਿਰਾਸਤ ਨਾਲ ਗਹਿਰਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੀਵਾਨ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੇ 125ਵੇਂ ਵਰ੍ਹੇ ਦੌਰਾਨ ਪਵਿੱਤਰ ਸ਼ਹਿਰ ਦਾ ਵੀ 450ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਦੀਵਾਨ ਵਲੋਂ ਆਪਣਾ ਸਥਾਪਨਾ ਦਿਵਸ ਇਸ ਮਹਾਨ ਸ਼ਹਿਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਨਾ ਗੁਰੂ ਨਗਰੀ ਪ੍ਰਤੀ ਸਤਿਕਾਰ, ਸ਼ਰਧਾ ਅਤੇ ਮਾਣ ਦਾ ਪ੍ਰਗਟਾਵਾ ਹੈ ਅਤੇ ਇਸ ਸ਼ਹਿਰ ਦੀ ਵਿਰਾਸਤ ਅਤੇ ਗੌਰਵ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਦੀਵਾਨ ਦੀ ਸਥਾਪਨਾ ਦੇ 125ਵੇਂ ਵਰ੍ਹੇ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਡਾ. ਨਿੱਜਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਦੀਵਾਨ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵਿੱਦਿਅਕ ਮਿਆਰ ਤੇ ਖੇਡਾਂ ਦੇ ਪੱਧਰ ਨੂੰ ਹੋਰ ਉਪਰ ਚੁੱਕਣ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸਦੇ ਨਾਲ ਹੀ ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਤਾਂ ਅਤੇ ਸਿੱਖੀ ਜੀਵਨ ਜਾਚ ਨਾਲ ਜੋੜਣ ਲਈ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਉਲੀਕੇ ਜਾਣਗੇ। ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਿਹਾ ਕਿ ਦੀਵਾਨ ਦੇ ਮੋਢੀਆਂ ਨੇ ਜਿਸ ਦੂਰ ਅੰਦੇਸ਼ੀ ਤੇ ਉਦੇਸ਼ ਨਾਲ ਸਿੱਖਿਆ ਦੇ ਪ੍ਰਸਾਰ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਇਹ ਸੰਸਥਾ ਸਥਾਪਤ ਕੀਤੀ ਸੀ ਅੱਜ ਉਸੇ ਸੋਚ ਨੂੰ ਸਮੇਂ ਦੀਆਂ ਲੋੜ੍ਹਾਂ ਅਨੁਸਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਨਵੇਂ ਪ੍ਰੋਜੈਕਟਾਂ ਲਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਮੌਕੇ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਿਚ ਜਸਪਾਲ ਸਿੰਘ ਢਿੱਲੋਂ, ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਏ. ਪੀ. ਐੱਸ. ਮਾਨ, ਡਾ. ਆਤਮਜੀਤ ਸਿੰਘ ਬਸਰਾ, ਮਨਪ੍ਰੀਤ ਸਿੰਘ, ਪ੍ਰੋ. ਸੁਖਬੀਰ ਸਿੰਘ, ਤਰਲੋਚਨ ਸਿੰਘ, ਰਬਿੰਦਰਬੀਰ ਸਿੰਘ ਭੱਲਾ, ਸਰਜੋਤ ਸਿੰਘ ਸਾਹਨੀ, ਮੋਹਨਜੀਤ ਸਿੰਘ ਭੱਲਾ, ਗੁਰਭੇਜ ਸਿੰਘ, ਵਰਿੰਦਰਪਾਲ ਸਿੰਘ ਕੋਚਰ, ਜਗਜੀਤ ਸਿੰਘ ਵਾਲੀਆ, ਉਰਮਿੰਦਰ ਕੌਰ, ਡਾ. ਜਸਵਿੰਦਰ ਕੌਰ ਮਾਹਲ, ਪ੍ਰਿੰਸੀਪਲ ਕਵਲਪ੍ਰੀਤ ਕੌਰ, ਬੀਬੀ ਪ੍ਰਭਜੋਤ ਕੌਰ ਸਮੇਤ ਅਧਿਆਪਕ ਅਤੇ ਵਿਦਿਆਰਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਅਤੇ ਧੂੜ ਮਿੱਟੀਆਂ ਉਡਾਉਂਦੀਆਂ ਹਨ ਰੇਤਾਂ ਵਾਲੀਆਂ ਟਰਾਲੀਆਂ ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਵਲੋਂ ਤਿੰਨ ਰੋਜ਼ਾ ਮੁੱਢਲੀ ਸਹਾਇਤਾ ਵਰਕਸ਼ਾਪ ਦਾ ਆਯੋਜਨ
Ad Position 24