03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਜਾਸਾਂਸੀ ਪੁਲਿਸ ਵਲੋਂ 200 ਗ੍ਰਾਮ ਹੈਰੋਇਨ ਤੇ 2 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਰਾਜਾਸਾਂਸੀ, 2 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ, ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਜਾਸਾਂਸੀ ਵਲੋਂ ਦੋ ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਅਤੇ ਦੋ ਪਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਸਬ ਡਵੀਜ਼ਨ ਰਾਜਾਸਾਂਸੀ ਦੇ ਡੀ.

Ad Position 21
No active advertisement
ਅਜੀਤ ਡੈਸਕ 03-11-2026
ਰਾਜਾਸਾਂਸੀ, 2 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ, ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਜਾਸਾਂਸੀ ਵਲੋਂ ਦੋ ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਅਤੇ ਦੋ ਪਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਸਬ ਡਵੀਜ਼ਨ ਰਾਜਾਸਾਂਸੀ ਦੇ ਡੀ. ਐਸ. ਪੀ. ਜਗਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਰਾਜਾਸਾਂਸੀ ਦੇ ਐਸ. ਐਚ. ਓ. ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ’ਚ ਸਬ ਇੰਸਪੈਕਟਰ ਤਰਸੇਮ ਸਿੰਘ, ਥਾਣੇਦਾਰ ਸੁਖਜੀਤ ਸਿੰਘ, ਥਾਣੇਦਾਰ ਪ੍ਰਕਾਸ਼ ਸਿੰਘ ਵਲੋਂ ਰਾਜਾਸਾਂਸੀ-ਅਜਨਾਲਾ ਰੋਡ ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਅਚਾਨਕ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਸਨ ਤਾਂ ਪੁਲਿਸ ਪਾਰਟੀ ਵਲੋਂ ਤੁਰੰਤ ਮੁਸਤੈਦੀ ਨਾਲ ਕਾਬੂ ਕਰਕੇ ਸ਼ੱਕੀ ਤੌਰ ’ਤੇ ਤਲਾਸ਼ੀ ਕਰਕੇ ਜਾਂਚ ਪੜਤਾਲ ਕੀਤੀ ਤਾਂ ਇਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਅਤੇ ਦੋ ਪਸਤੌਲ ਬਰਾਮਦ ਕੀਤੇ ਗਏ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਜਗਦੇਵ ਸਿੰਘ ਉਰਫ਼ ਜੱਗਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਬਾਲੀਆ ਤੇ ਅਕਾਸ਼ਦੀਪ ਸਿੰਘ ਚਿੱਡੀ ਵਾਸੀ ਰਾਣਾ ਕਲਾਂ। ਡੀ. ਸੀ. ਪੀ. ਜਗਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਥਾਣਾ ਜੰਡਿਆਲਾ ਸਮੇਤ ਹੋਰ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਰਿਮਾਂਡ ਲੈਣ ਉਪਰੰਤ ਹੋਰ ਪੁੱਛ-ਗਿੱਛ ਕਰਕੇ ਇਹਨਾਂ ਦੇ ਅਗਲੇ ਪਿਛਲੇ ਸੰਬੰਧਾਂ ਦੀ ਬਰੀਕੀ ਨਾਲ ਪੜਤਾਲ ਕਰਕੇ ਹੋਰ ਬਰਾਮਦਾ ਵੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲੀ ਧੁੰਦ ਦੀ ਲਪੇਟ ’ਚ ਲਹਿੰਦਾ ਪੰਜਾਬ, ਲੋਕਾਂ ਦਾ ਸਾਹ ਲੈਣਾ ਹੋਇਆ ਦੁੱਭਰ ਅਗਲੀ ਖ਼ਬਰ ਗੁਰਕੀਰਤ ਸਿੰਘ ਨਿੱਜਰ ਬਣੇ ਐਸ.ਓ.ਆਈ. ਹਲਕਾ ਅਜਨਾਲਾ ਦੇ ਪ੍ਰਧਾਨ
Ad Position 24