03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਹਿਰ ’ਚ ਨਾਜਾਇਜ਼ ਪਟਾਕੇ ਬਣਾਉਣ ਦੀਆਂ ਮਿਲ ਰਹੀਆਂ ਸੂਚਨਾਵਾਂ ਉਪੰਰਤ ਪੁਲਿਸ ਹੋਈ ਸਖ਼ਤ

ਅੰਮ੍ਰਿਤਸਰ, 2 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ’ਚ ਨਾਜਾਇਜ਼ ਪਟਾਕੇ ਬਣਾਉਣ ਦੀਆਂ ਮਿਲ ਰਹੀਆਂ ਸੂਚਨਾਵਾਂ ਉਪਰੰਤ ਪੁਲਿਸ ਸਖ਼ਤ ਹੋ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਮੁਤਾਬਕ ਲੋਕਾਂ ਦੀ ਜਾਨਮਾਲ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਸੰਕੇਤ ਦਿੰਤੇ ਹਨ। ਇਹ ਪ੍ਰਗਟਾਵਾ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਦੇ ਧਿਆਨ ਵਿਚ ਆਇਆ ਹੈ ਕਿ ਅੰਨਗੜ੍ਹ ਇਲਾਕੇ ਵਿਚ ਪਹਿਲਾਂ ਵੀ ਕੁਝ ਵਿਅਕਤੀਆਂ ਵਲੋਂ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾਂਦਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ’ਚ ਨਾਜਾਇਜ਼ ਪਟਾਕੇ ਬਣਾਉਣ ਦੀਆਂ ਮਿਲ ਰਹੀਆਂ ਸੂਚਨਾਵਾਂ ਉਪਰੰਤ ਪੁਲਿਸ ਸਖ਼ਤ ਹੋ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਮੁਤਾਬਕ ਲੋਕਾਂ ਦੀ ਜਾਨਮਾਲ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਸੰਕੇਤ ਦਿੰਤੇ ਹਨ। ਇਹ ਪ੍ਰਗਟਾਵਾ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਦੇ ਧਿਆਨ ਵਿਚ ਆਇਆ ਹੈ ਕਿ ਅੰਨਗੜ੍ਹ ਇਲਾਕੇ ਵਿਚ ਪਹਿਲਾਂ ਵੀ ਕੁਝ ਵਿਅਕਤੀਆਂ ਵਲੋਂ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣਾ ਜਾਂ ਬਿਨਾਂ ਲੋੜੀਂਦੀ ਮਨਜ਼ੂਰੀ ਦੇ ਅਜਿਹੀਆਂ ਗਤੀਵਿਧੀਆਂ ਚਲਾਉਣਾ ਲੋਕਾਂ ਦੀ ਜਾਨ-ਮਾਲ ਲਈ ਗੰਭੀਰ ਖ਼ਤਰਾ ਹੈ। ਅਜਿਹੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀ.ਪੀ. ਸ੍ਰੀ ਗਿੱਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਦੀ ਲਾਪਰਵਾਹੀ ਜਾਂ ਨਾਜਾਇਜ਼ ਪਟਾਕਿਆਂ ਦੇ ਧਮਾਕੇ ਕਾਰਨ ਅੱਗ ਲੱਗਣ ਜਾਂ ਕਿਸੇ ਹੋਰ ਹਾਦਸੇ ਵਿਚ ਜਾਨੀ ਨੁਕਸਾਨ ਹੁੰਦਾ ਹੈ ਤਾਂ ਜਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਸਮੇਤ ਬਣਦੀਆਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਆਪਣੇ ਪੂਰੇ ਪੁਲਿਸ ਤੰਤਰ ਨੂੰ ਸਰਗਰਮ ਕਰਕੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਨਤਕ ਥਾਵਾਂ, ਰਿਹਾਇਸ਼ੀ ਇਲਾਕਿਆਂ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ’ਤੇ ਬਿਨਾਂ ਕਾਨੂੰਨੀ ਮਨਜ਼ੂਰੀ ਤੋਂ ਪਟਾਕੇ ਬਣਾਉਣ ਵਾਲਿਆਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਦੀ ਹਦਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫ਼ਿਲਮ ਦਿਖਾਈ ਅਗਲੀ ਖ਼ਬਰ ਜ਼ਹਿਰੀਲੀ ਧੁੰਦ ਦੀ ਲਪੇਟ ’ਚ ਲਹਿੰਦਾ ਪੰਜਾਬ, ਲੋਕਾਂ ਦਾ ਸਾਹ ਲੈਣਾ ਹੋਇਆ ਦੁੱਭਰ
Ad Position 24