03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਿੰਡ ਸੁਲਤਾਨਵਿੰਡ ਵਿਖੇ ਏ. ਸੀ. ਪੀ. ਪ੍ਰੀਤਇੰਦਰ ਸਿੰਘ ਵਲੋਂ ਕਬੱਡੀ ਖਿਡਾਰੀ ਸਨਮਾਨਿਤ, ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਸੁਲਤਾਨਵਿੰਡ, 2 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਸੁਲਤਾਨਵਿੰਡ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਏ. ਸੀ.

Ad Position 21
No active advertisement
ਖਿਡਾਰੀਆ ਨੂੰ ਸਨਮਾਨਿਤ ਕਰਦੇ ਹੋਏ ਏ. ਸੀ. ਪੀ. ਪ੍ਰੀਤਇੰਦਰ, ਇਸ: ਰਵੀ ਕੁਮਾਰ, ਭਾਈ ਦਿਲਬਾਗ ਸਿੰਘ ਖਾਲਸਾ, ਅਰਜੁਨ ਸਿੰਘ, ਕਰਨਬੀਰ ਸਿੰਘ ਆਦਿ। ਤਸਵੀਰ : ਗੁਰਨਾਮ ਸਿੰਘ ਬੁੱਟਰ 03-11-2026
ਸੁਲਤਾਨਵਿੰਡ, 2 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਸੁਲਤਾਨਵਿੰਡ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਏ.ਸੀ.ਪੀ. ਪ੍ਰੀਤਇੰਦਰ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਰਵੀ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਬੱਡੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਏ.ਸੀ.ਪੀ. ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਨਸ਼ਿਆਂ ਅਤੇ ਹੋਰ ਗਲਤ ਗਤੀਵਿਧੀਆਂ ਵਿਚ ਬਰਬਾਦ ਕਰਨ ਦੀ ਬਜਾਏ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਏ. ਸੀ. ਪੀ. ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਪ੍ਰਧਾਨ ਅਰਜੁਨ ਸਿੰਘ, ਡਾ. ਸੁਪਿੰਦਰ ਸਿੰਘ ਢਿੱਲੋਂ, ਕਰਨਬੀਰ ਸਿੰਘ, ਕੋਚ ਮਨਪ੍ਰੀਤ ਸਿੰਘ, ਚੇਅਰਮੈਨ ਬਲਜੀਤ ਸਿੰਘ, ਦਲਜੀਤ ਸਿੰਘ ਵਲੋਂ ਏ. ਸੀ. ਪੀ. ਅਤੇ ਇਸ: ਰਵੀ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਮਹਾਤਮਾ ਆਨੰਦ ਸਵਾਮੀ ਦੀ ਯਾਦ ’ਚ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਿੱਖ ਵਿਰਾਸਤੀ ਸਮਾਰਕਾਂ ਦੀ ਸੁਰੱਖਿਆ ਲਈ ‘ਸਿੱਖ ਪੁਰਾਤੱਤਵ ਵਿਭਾਗ’ ਦਾ ਗਠਨ ਜ਼ਰੂਰੀ
Ad Position 24