02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖ਼ਾਲਸਾ ਯੂਨੀਵਰਸਿਟੀ ਦੇ 630 ਵਿਦਿਆਰਥੀਆਂ ਨੇ ਧਾਰਮਿਕ ਤੇ ਨੈਤਿਕ ਸਿੱਖਿਆ ਪ੍ਰੀਖਿਆ ਦਿੱਤੀ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ 630 ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਧਾਰਮਿਕ ਤੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਭਾਗ ਲਿਆ। ’ਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ 630 ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਧਾਰਮਿਕ ਤੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਭਾਗ ਲਿਆ। ’ਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ’ਵਰਸਿਟੀ ਦੇ ਧਰਮ ਅਧਿਐਨ ਵਿਭਾਗ, ਪੰਜਾਬੀ ਵਿਭਾਗ, ਸਕੂਲ ਆਫ਼ ਨਰਸਿੰਗ, ਸਕੂਲ ਆਫ਼ ਲਾਅ, ਸਕੂਲ ਆਫ ਵੁਮੈਨ, ਸਕੂਲ ਆਫ ਐਜੂਕੇਸ਼ਨ ਅਤੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ਦਿੱਤੀ। ਇਸ ਦੌਰਾਨ ’ਵਰਸਿਟੀ ਦੇ ਪ੍ਰੋ.ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ’ਵਰਸਿਟੀ ਆਪਣੇ ਵਿਰਸੇ ਤੇ ਵਿਰਾਸਤ ਅਤੇ ਅਮੀਰ ਪ੍ਰੰਪਰਾਵਾਂ ਦੀ ਪਹਿਰੇਦਾਰੀ ਲਈ ਸਦਾ ਤੱਤਪਰ ਹੈ। ਇਸੇ ਲਈ ਕੌਂਸਲ ਵਲੋਂ ਦਸ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਮਨਾਏ ਜਾਂਦੇ ਹਨ ਅਤੇ ਵੱਖ-ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਏ ਜਾਂਦੇ ਹਨ। ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਖ਼ਾਲਸਾ ਯੂਨੀਵਰਸਿਟੀ ਦਾ ਮੁੱਖ ਮਿਸ਼ਨ ਅਕਾਦਮਿਕਤਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਆਪਣੇ ਧਰਮ ਤੇ ਸਭਿਆਚਾਰ ਦਾ ਗਿਆਨ ਪ੍ਰਦਾਨ ਕਰਨਾ ਵੀ ਹੈ। ਇਸ ਮੌਕੇ ਸਟੱਡੀ ਸਰਕਲ ਦੇ ਇੰਚਾਰਜ ਗੁਰਜੋਤ ਸਿੰਘ, ਗੁਰਮਤਿ ਸਟੱਡੀ ਸੈਂਟਰ ਤੋਂ ਡਾ. ਸ਼ਮਸ਼ੇਰ ਸਿੰਘ, ਡਾ. ਪਵਨਪ੍ਰੀਤ ਕੌਰ ਤੇ ਡਾ. ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਜਗਨਨਾਥ ਰਥ ਯਾਤਰਾ ਕਮੇਟੀ ਇਸਕੋਨ ਅੰਮ੍ਰਿਤਸਰ ਦੀ ਮੀਟਿੰਗ ਅਗਲੀ ਖ਼ਬਰ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਵਲੋਂ ਕਰਵਾਏ ਪ੍ਰੋਗਰਾਮ ’ਚ ਬਾਲਕ੍ਰਿਸ਼ਨ ਸ਼ਰਮਾ ਨੇ ਕੀਤੀ ਸ਼ਿਰਕਤ
Ad Position 24