02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਇਨਡੋਰ ਜਿਮ ਦਾ ਉਦਘਾਟਨ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਰੰਗਲਾ ਪੰਜਾਬ ਸਕੀਮ ਤਹਿਤ ਵਾਰਡ ਨੰਬਰ 46 ਵਿਚ ਬਾਬਾ ਦੀਪ ਸਿੰਘ ਜੀ ਕਾਲੋਨੀ ਪਾਰਕ, ਰਾਮਗੜ੍ਹੀਆ ਗੇਟ ਵਿਖੇ ਨਵੇਂ ਬਣੇ ਇਨਡੋਰ ਜਿਮ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਰੰਗਲਾ ਪੰਜਾਬ ਸਕੀਮ ਤਹਿਤ ਵਾਰਡ ਨੰਬਰ 46 ਵਿਚ ਬਾਬਾ ਦੀਪ ਸਿੰਘ ਜੀ ਕਾਲੋਨੀ ਪਾਰਕ, ਰਾਮਗੜ੍ਹੀਆ ਗੇਟ ਵਿਖੇ ਨਵੇਂ ਬਣੇ ਇਨਡੋਰ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਨਿੱਜਰ ਨੇ ਕਿਹਾ ਕਿ ਇਲਾਕੇ ਵਿਚ ਖੇਡਾਂ ਅਤੇ ਸਰੀਰਕ ਕਸਰਤ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਮਹੱਤਵਪੂਰਨ ਹੈ। ਡਾ. ਨਿੱਜਰ ਨੇ ਕਿਹਾ ਕਿ ਵਿਕਾਸ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਬੱਚਿਆਂ ਤੇ ਨੌਜਵਾਨਾਂ ਲਈ ਸਿਹਤਮੰਦ ਮਾਹੌਲ ਸਿਰਜਣਾ ਵੀ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਜਿੰਮ ਦੀ ਸਹੂਲਤ ਦਾ ਲਾਭ ਲੈਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੇ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ. ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾ... ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24