02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ. ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਾ

ਮਾਨਾਂਵਾਲਾ, 2 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਕੇ.

Ad Position 21
No active advertisement
ਅਜੀਤ ਡੈਸਕ 03-11-2026
ਮਾਨਾਂਵਾਲਾ, 2 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ. ਸਕੂਲ ਆਫ਼ ਐਕਸੀਲੈਂਸ, ਸ਼ੁਭਮ ਏਨਕਲੇਵ, ਦਬੁਰਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ। ਇਸ ਮੁਕਾਬਲੇ ਵਿਚ ਚੀਫ਼ ਖ਼ਾਲਸਾ ਦੀਵਾਨ ਅਧੀਨ ਅੰਮ੍ਰਿਤਸਰ ਸ਼ਹਿਰੀ ਸਕੂਲਾਂ ਦੀਆਂ 10 ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਅਤੇ ਐਡੀਸ਼ਨਲ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਕੁਲਜੀਤ ਸਿੰਘ ਹਾਜ਼ਰ ਹੋਏ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਦੇ ਤਰਲੋਚਨ ਸਿੰਘ, ਗੁਰਭੇਜ ਸਿੰਘ, ਹਰਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ ਅਤੇ ਸੰਗੀਤ ਵਿਭਾਗ ਦੇ ਕੋਆਰਡੀਨੇਟਰ ਮੈਡਮ ਪ੍ਰਭਜੋਤ ਕੌਰ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਸੁਰੀਲੀ ਆਵਾਜ਼ ਵਿਚ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ, ਜਿਸ ਨਾਲ ਪੂਰਾ ਮਾਹੌਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨਾ, ਉਨ੍ਹਾਂ ਵਿਚ ਸੰਗੀਤਕ ਕਲਾ ਨੂੰ ਉਤਸ਼ਾਹਿਤ ਕਰਨਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ’ਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਜੱਜ ਸਾਹਿਬਾਨ ਸ੍ਰੀ ਅਸ਼ੋਕ ਕੁਮਾਰ ਆਲ ਇੰਡੀਆ ਰੇਡੀਓ, ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਪ੍ਰੀਤ ਸਿੰਘ ਕੇਂਦਰੀ ਵਿਦਿਆਲਿਆ ਸੰਗਠਨ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ ਸੁਰ, ਲੈਅ, ਤਾਲਮੇਲ ਅਤੇ ਸ਼ਬਦਾਂ ਦੇ ਸਹੀ ਉਚਾਰਣ ਦੇ ਅਧਾਰ ’ਤੇ ਕੀਤਾ। ਮੁਕਾਬਲੇ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਟੀਮ ਨੇ ਪਹਿਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਦੀ ਟੀਮ ਨੇ ਦੂਸਰਾ ਸਥਾਨ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਮੁਕਾਬਲੇ ਦੇ ਅੰਤ ਵਿਚ ਜੇਤੂ ਟੀਮਾਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ ਦੀ ਟੀਮ ਨੂੰ ਹੌਸਲਾ ਅਫ਼ਜ਼ਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰ: ਹਰਕਮਲਪ੍ਰੀਤ ਕੌਰ ਕਾਲਰਾ ਨੇ ਸਾਰੇ ਮਹਿਮਾਨਾਂ, ਜੱਜ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਪ੍ਰਿਤਪਾਲ ਸਿੰਘ ਨਰੂਲਾ ਅਤੇ ਹੰਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ’ਚ ਇਕ ਲੱਖ ਲੋਕਾਂ ਨੂੰ ਇਕੱਠੇ ਕਰਨ ਦਾ ਟੀਚਾ : ਡਾ: ਵੇਰਕਾ ਅਗਲੀ ਖ਼ਬਰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਇਨਡੋਰ ਜਿਮ ਦਾ ਉਦਘਾਟਨ
Ad Position 24