04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਰ ਸੇਵਾ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੈਣੀ ਸੰਗਤ ਲਈ ਰਸਦਾਂ ਦਾ ਟਰੱਕ ਪਟਨਾ ਸਾਹਿਬ ਰਵਾਨਾ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਦੇਸ਼ ਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੈਣੀ ਸੰਗਤ ਵਿਖੇ ਲੰਗਰ ਅਤੇ ਰਿਹਾਇਸ਼ ਦੇ ਵੱਡੇ ਪ੍ਰਬੰਧਾਂ ਦੀ ਵਿਵਸਥਾ ਦੇ ਚੱਲਦਿਆਂ ਅੱਜ ਡੇਰਾ ਸੰਤ ਭੂਰੀ ਵਾਲੇ ਤਰਨ ਤਾਰਨ ਰੋਡ ਤੋਂ ਲੰਗਰ ਰਸਦਾਂ ਦਾ ਟਰੱਕ ਜੈਕਾਰਿਆਂ ਦੀ ਗੂੰਜ ਵਿਚ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁ: ਬਾਲ ਲੀਲਾ ਸਾਹਿਬ ਵਿਖੇ ਲੰਗਰ ਦੇ ਵਿਸ਼ਾਲ ਪ੍ਰਬੰਧਾਂ ਲਈ ਮਹਾਂਪੁਰਖਾਂ ਵਲੋਂ ਹਰ ਮਹੀਨੇ ਲੰਗਰ ਦੀ ਰਸਦ ਅੰਮ੍ਰਿਤਸਰ ਤੋਂ ਵੀ ਭੇਜਣੀ ਆਰੰਭ ਕੀਤੀ ਹੋਈ ਹੈ ਤੇ ਇਸੇ ਲੜੀ ਤਹਿਤ ਅੱਜ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਭੇਟ ਕੀਤੀਆਂ ਰਸਦਾਂ ਦਾ ਵਿਸ਼ਾਲ ਟਰੱਕ ਅੱਜ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਦੇਸ਼ ਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੈਣੀ ਸੰਗਤ ਵਿਖੇ ਲੰਗਰ ਅਤੇ ਰਿਹਾਇਸ਼ ਦੇ ਵੱਡੇ ਪ੍ਰਬੰਧਾਂ ਦੀ ਵਿਵਸਥਾ ਦੇ ਚੱਲਦਿਆਂ ਅੱਜ ਡੇਰਾ ਸੰਤ ਭੂਰੀ ਵਾਲੇ ਤਰਨ ਤਾਰਨ ਰੋਡ ਤੋਂ ਲੰਗਰ ਰਸਦਾਂ ਦਾ ਟਰੱਕ ਜੈਕਾਰਿਆਂ ਦੀ ਗੂੰਜ ਵਿਚ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁ: ਬਾਲ ਲੀਲਾ ਸਾਹਿਬ ਵਿਖੇ ਲੰਗਰ ਦੇ ਵਿਸ਼ਾਲ ਪ੍ਰਬੰਧਾਂ ਲਈ ਮਹਾਂਪੁਰਖਾਂ ਵਲੋਂ ਹਰ ਮਹੀਨੇ ਲੰਗਰ ਦੀ ਰਸਦ ਅੰਮ੍ਰਿਤਸਰ ਤੋਂ ਵੀ ਭੇਜਣੀ ਆਰੰਭ ਕੀਤੀ ਹੋਈ ਹੈ ਤੇ ਇਸੇ ਲੜੀ ਤਹਿਤ ਅੱਜ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਭੇਟ ਕੀਤੀਆਂ ਰਸਦਾਂ ਦਾ ਵਿਸ਼ਾਲ ਟਰੱਕ ਅੱਜ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਟਰੱਕ ਰਵਾਨਾ ਕਰਦਿਆਂ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਸਾਡੇ ਜੀਵਨ ਦਾ ਸਭ ਤੋਂ ਵੱਡਾ ਸੁਭਾਗ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਵਿਖੇ ਗੁਰੂ ਕੇ ਲੰਗਰ ਦੀ ਸੇਵਾ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਸੰਗਤਾਂ ਵਲੋਂ ਜਿਸ ਸ਼ਰਧਾ, ਪ੍ਰੇਮ ਨਾਲ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਬੇਹੱਦ ਭਾਵਨਾਤਮਿਕ ਤੇ ਪ੍ਰੇਰਨਾਦਾਇਕ ਹੈ। ਕਾਰ ਸੇਵਾ ਸੰਪਰਦਾਇ ਦੇ ਮੀਡੀਆ ਇੰਚਾਰਜ ਭਾਈ ਰਾਮ ਸਿੰਘ ਭਿੰਡਰ ਵਲੋਂ ਜਾਰੀ ਸੂਚਨਾ ਅਨੁਸਾਰ ਇਸ ਮੌਕੇ ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਰਤਨ ਸਿੰਘ ਬਾਬਾ ਹੀਰਾ ਸਿੰਘ, ਬਾਬਾ ਕਰਨਬੀਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਅਮਰ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਰਾਣਾ ਸਿੰਘ, ਬਾਬਾ ਅਮਰੀਕ ਸਿੰਘ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਬਿੱਟੂ ਸਮੇਤ ਹੋਰ ਸੇਵਾਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ 5 ਅਣ-ਅਧਿਕਾਰਤ ਕਾਲੋਨੀਆਂ ’ਤੇ ਕਾਰਵਾਈ ਕਾਲੋਨੀਆਂ ’ਚ ਹੋਈਆਂ ਨਾਜਾਇਜ਼ ਉਸਾਰੀਆਂ ਢਾਹੀਆ... ਅਗਲੀ ਖ਼ਬਰ ਡਾ. ਕਿਰਨ ਖੰਨਾ ਨੇ ‘ਲੇਖਕ ਪਿੰਡ’ ’ਚ ਕਰਵਾਏ ਅੰਤਰਰਾਸ਼ਟਰੀ ਸੱਭਿਆਚਾਰ, ਸਾਹਿਤ ਤੇ ਕਲਾ ਉਤਸਵ ’ਚ ਹਿੱਸਾ ਲਿਆ
Ad Position 24