04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਸ੍ਰੀ ਗੁਰੂ ਰਾਮਦਾਸ ਜੀ ਦਾ 392ਵਾਂ ਪ੍ਰਕਾਸ਼ ਪੁਰਬ ਸਥਾਨਕ ਮਾਲ ਰੋਡ ਸਥਿਤ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਗੁਰਮਤਿ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਸ੍ਰੀ ਗੁਰੂ ਰਾਮਦਾਸ ਜੀ ਦਾ 392ਵਾਂ ਪ੍ਰਕਾਸ਼ ਪੁਰਬ ਸਥਾਨਕ ਮਾਲ ਰੋਡ ਸਥਿਤ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਗੁਰਮਤਿ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਕਾਲਜ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ, ਜਿਸ ਨਾਲ ਕਾਲਜ ਦਾ ਸਾਰਾ ਵਾਤਾਵਰਨ ਰੂਹਾਨੀ ਰੰਗ ਵਿਚ ਰੰਗਿਆ ਗਿਆ। ਵਿਦਿਆਰਥਣਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਦੀ ਸਦੀਵੀ ਮਹੱਤਤਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਕਾਲਜ ਪ੍ਰਬੰਧਕਾਂ ਵਲੋਂ ਸੇਵਾ ਅਤੇ ਸਮਾਨਤਾ ਦੀ ਭਾਵਨਾ ਨੂੰ ਦਰਸਾਉਂਦਾ ਲੰਗਰ ਵੀ ਲਗਾਇਆ ਗਿਆ। ਸ਼ਬਦ ਪਾਠ, ਅਰਦਾਸ ਅਤੇ ਹੁਕਮਨਾਮੇ ਵਿਚ ਭਾਗ ਲੈਣ ਵਾਲੀਆਂ ਤੇ ਹੋਣਵਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰਿੰ: ਜਗਦੀਸ਼ ਸਿੰਘ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਬਾਣੀ ਵਿਚੋਂ ਨਿਮਰਤਾ, ਸਬਰ ਅਤੇ ਸੰਜਮ ਵਰਗੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਕਾਲਜ ਪ੍ਰਿੰਸੀਪਲ ਹਰਪ੍ਰੀਤ ਕੌਰ ਉੱਪਲ ਨੇ ਵੀ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਹਰ ਕੰਮ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸੰਚਾਲਨ ਪ੍ਰਿਯੰਕਾ ਸ਼ਰਮਾ ਅਤੇ ਈਸ਼ਾ ਅਰੋੜਾ ਵਲੋਂ ਕੀਤਾ ਗਿਆ। ਇਸ ਮੌਕੇ ਸਰਦਾਰਨੀ ਸਵਰਨ ਕੌਰ, ਡਾ. ਤੇਜਪਾਲ ਸਿੰਘ, ਡਾ. ਸੁਰਿੰਦਰ ਕੌਰ ਵਾਲੀਆ (ਓ.ਐੱਸ.ਡੀ. ਅਕਾਦਮਿਕ),ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਤੇ ਡਾ. ਹਰਪ੍ਰੀਤ ਕੌਰ, ਡਾ. ਸੰਜੇ ਮਹਾਜਨ, ਸ਼੍ਰੀਮਤੀ ਮਨਦੀਪ ਕੌਰ ਜੌਲੀ, ਸਵਿਤਾ ਖੰਨਾ (ਫੋਰ ਐੱਸ. ਅਲਾਇਡ ਕਾਲਜ), ਬਲਜਿੰਦਰ ਕੌਰ (ਫੋਰ ਐੱਸ. ਖਾਲਸਾ ਸੀਨੀਅਰ ਸੰਕੈਡਰੀ ਸਕੂਲ), ਪ੍ਰਿੰ: ਗੁਰਪ੍ਰੀਤ ਸਿੰਘ (ਫੋਰ ਐੱਸ.ਐੱਸ. ਮਾਡਰਨ ਸਕੂਲ), ਗੁਰਵਿੰਦਰ ਸਿੰਘ (ਜੰਡਿਆਲਾ ਸਕੂਲ) ਅਤੇ ਫੋਰ ਐੱਸ. ਸੰਸਥਾਵਾਂ ਦੇ ਅਧਿਆਪਕ ਤੇ ਹੋਰ ਸਟਾਫ ਮੈਂਬਰ ਤੇ ਕਾਲਜ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਸਵਾਰੀ ਆਟੋ ਰਿਕਸ਼ਿਆਂ ਦੀ ਕੀਤੀ ਜਾ ਰਹੀ ਮਾਲ-ਢੁਆਈ ਲਈ ਵਰਤੋਂ * ਟ੍ਰੈਫਿਕ ਨਿਯਮਾਂ ਦੀਆਂ ਉੱਡ ਰਹੀਆਂ ਧੱਜ... ਅਗਲੀ ਖ਼ਬਰ ਪਾਕਿ ’ਚ ਸਿਖਰ ’ਤੇ ਪਹੁੰਚੇਗੀ ਮਹਿੰਗਾਈ
Ad Position 24