ਕਿਲ੍ਹਾ ਗਵਾਲੀਅਰ ਤੋਂ ਚੱਲੀ ਸ਼ਬਦ ਚੌਂਕੀ ਯਾਤਰਾ ਦਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਨਿੱਘਾ ਸਵਾਗਤ
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਬਾਅਦ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਪਰਤੀ ਪੈਦਲ ਸ਼ਬਦ ਚੌਂਕੀ ਯਾਤਰਾ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਜਗਦੀਸ਼ ਸਿੰਘ ਆਹਲੂਵਾਲੀਆ ਵੱਲੋਂ ਨਿੱਘਾ ਸਵਾਗਤ ਸਮੇਤ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਤੇ ਸ਼ਬਦ ਚੌਂਕੀ ਵਿੱਚ ਸ਼ਾਮਲ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਅਰਦਾਸ ਉਪਰੰਤ ਇਹ ਸ਼ਬਦ ਚੌਂਕੀ ਯਾਤਰਾ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਈ ਜਿੱਥੇ ਇਸ ਦੀ ਸੰਪੂਰਨਤਾ ਹੋਈ।
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਬਾਅਦ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਪਰਤੀ ਪੈਦਲ ਸ਼ਬਦ ਚੌਂਕੀ ਯਾਤਰਾ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਜਗਦੀਸ਼ ਸਿੰਘ ਆਹਲੂਵਾਲੀਆ ਵੱਲੋਂ ਨਿੱਘਾ ਸਵਾਗਤ ਸਮੇਤ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਤੇ ਸ਼ਬਦ ਚੌਂਕੀ ਵਿੱਚ ਸ਼ਾਮਲ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਅਰਦਾਸ ਉਪਰੰਤ ਇਹ ਸ਼ਬਦ ਚੌਂਕੀ ਯਾਤਰਾ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਈ ਜਿੱਥੇ ਇਸ ਦੀ ਸੰਪੂਰਨਤਾ ਹੋਈ। ਇਸ ਮੌਕੇ ਬਾਬਾ ਚਰਨਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਸੁਰਿੰਦਰ ਸਿੰਘ ਗਵਾਲੀਅਰ, ਵਰਿਆਮ ਸਿੰਘ ਸਾਬਕਾ ਸਕੱਤਰ, ਜਸਪਾਲ ਸਿੰਘ ਸਾਬਕਾ ਮੈਨੇਜਰ, ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।