ਮਾਸਟਰ ਕੇਡਰ ਯੂਨੀਅਨ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਅਰਜਿੰਦਰ ਸਿੰਘ ਕਲੇਰ, ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਕਲੇਰ, ਸਟੇਟ ਕਮੇਟੀ ਮੈਂਬਰ ਹਰਦੀਪ ਸਿੰਘ ਅਤੇ ਯੂਨੀਅਨ ਦੇ ਸਰਪ੍ਰਸਤ ਪ੍ਰਭਜਿੰਦਰ ਸਿੰਘ, ਗੁਰਿੰਦਰ ਸਿੰਘ ਸਾਹਿਬ ਰਣਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਸੰਗਰੂਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਵਲੋਂ ਕੀਤੇ ਗਏ ਬੇਹੱਦ ਸਖ਼ਤ ਲਾਠੀਚਾਰਜ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਤੇ ਲੋਕਤੰਤਰੀ ਅਧਿਕਾਰ ਹੈ ਪ੍ਰੰਤੂ ਸਰਕਾਰ ਵਲੋਂ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਬਜਾਏ ਲਾਠੀਆਂ ਦੇ ਜ਼ੋਰ ਨਾਲ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਲੋਕਤੰਤਰ ਲਈ ਮੰਦਭਾਗਾ ਹੈ।
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਅਰਜਿੰਦਰ ਸਿੰਘ ਕਲੇਰ, ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਕਲੇਰ, ਸਟੇਟ ਕਮੇਟੀ ਮੈਂਬਰ ਹਰਦੀਪ ਸਿੰਘ ਅਤੇ ਯੂਨੀਅਨ ਦੇ ਸਰਪ੍ਰਸਤ ਪ੍ਰਭਜਿੰਦਰ ਸਿੰਘ, ਗੁਰਿੰਦਰ ਸਿੰਘ ਸਾਹਿਬ ਰਣਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਸੰਗਰੂਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਵਲੋਂ ਕੀਤੇ ਗਏ ਬੇਹੱਦ ਸਖ਼ਤ ਲਾਠੀਚਾਰਜ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਤੇ ਲੋਕਤੰਤਰੀ ਅਧਿਕਾਰ ਹੈ ਪ੍ਰੰਤੂ ਸਰਕਾਰ ਵਲੋਂ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਬਜਾਏ ਲਾਠੀਆਂ ਦੇ ਜ਼ੋਰ ਨਾਲ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਲੋਕਤੰਤਰ ਲਈ ਮੰਦਭਾਗਾ ਹੈ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਕੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਰਾਜਪ੍ਰੀਤ ਸਿੰਘ, ਜਸਪ੍ਰੀਤ ਸਿੰਘ ,ਕ੍ਰਿਸ਼ਨ ਕੁਮਾਰ ,ਕੁਲਦੀਪ ਸਿੰਘ, ਕੁਲਵਿੰਦਰ ਭੱਟੀ ਅਸ਼ਵਨੀ ਕੁਮਾਰ ਆਦਿ ਵੀ ਹਾਜ਼ਰ ਸਨ।