07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਤਮ-ਨਿਰਭਰ ਭਾਰਤ ਦੀ ਸਿਰਜਣਾ ਵਿਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ-ਸੰਧੂ

ਮਾਨਾਂਵਾਲਾ, 7 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ (ਏਜੀਸੀ), ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਖੇ ਚੱਲ ਰਹੇ ਸਵਦੇਸ਼ੀ ਦੀਵਾਲੀ ਮੇਲੇ 2026 ਦੌਰਾਨ ਯੁਵਾ ਸੰਵਾਦ ‘ਜਨਰੇਸ਼ਨ ਜ਼ੈੱਡ ਨਾਲ ਵਿਚਾਰ-ਵਟਾਂਦਰਾ’ ਪ੍ਰੋਗਰਾਮ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਦਿੱਲੀ ਦੇ ਉਪ ਰਾਜਪਾਲ ਸ.

Ad Position 21
No active advertisement
ਅਜੀਤ ਡੈਸਕ 08-11-2026

ਮਾਨਾਂਵਾਲਾ, 7 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ (ਏਜੀਸੀ), ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਖੇ ਚੱਲ ਰਹੇ ਸਵਦੇਸ਼ੀ ਦੀਵਾਲੀ ਮੇਲੇ 2026 ਦੌਰਾਨ ਯੁਵਾ ਸੰਵਾਦ ‘ਜਨਰੇਸ਼ਨ ਜ਼ੈੱਡ ਨਾਲ ਵਿਚਾਰ-ਵਟਾਂਦਰਾ’ ਪ੍ਰੋਗਰਾਮ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨਾਲ ਵਿਦਿਆਰਥੀਆਂ ਨੂੰ ਸਿੱਧਾ ਸੰਵਾਦ ਕਰਨ ਦਾ ਸੁਨਹਿਰੀ ਮੌਕਾ ਪ੍ਰਾਪਤ ਹੋਇਆ। ਇਸ ਸੰਵਾਦ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਸਵਦੇਸ਼ੀ ਉਤਪਾਦਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ, ਆਤਮ-ਨਿਰਭਰਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਉਣਾ ਅਤੇ ਦੇਸ਼ ਦੇ ਆਰਥਿਕ ਵਿਕਾਸ ਤੇ ਟਿਕਾਊ ਤਰੱਕੀ ਵਿਚ ਨੌਜਵਾਨ ਪੀੜ੍ਹੀ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਨਾ ਸੀ। ਪ੍ਰੋਗਰਾਮ ਦੌਰਾਨ ਏਜੀਸੀ ਦੇ ਵਿਦਿਆਰਥੀਆਂ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਸਵਦੇਸ਼ੀ ਉਤਪਾਦਾਂ ਦੀ ਮਹੱਤਤਾ, ਭਾਰਤੀ ਉੱਦਮੀਆਂ ਲਈ ਵਧ ਰਹੇ ਮੌਕਿਆਂ ਅਤੇ ਆਤਮ-ਨਿਰਭਰ ਭਾਰਤ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੀ ਵਿਨੈ ਪ੍ਰਚਾਰਕ, ਜਾਗਰਣ ਮੰਚ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸ੍ਰੀ ਅਮਿਤ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ, ਅੱਜ ਦੇ ਨੌਜਵਾਨ ਕੱਲ੍ਹ ਦੇ ਭਾਰਤ ਦੇ ਨਿਰਮਾਤਾ ਹਨ ਅਤੇ ਸ. ਤਰਨਜੀਤ ਸਿੰਘ ਸੰਧੂ ਵਰਗੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਸਿੱਧਾ ਸੰਵਾਦ ਸਾਡੇ ਵਿਦਿਆਰਥੀਆਂ ਨੂੰ ਅਗਵਾਈ, ਨਵੀਨਤਾ ਅਤੇ ਰਾਸ਼ਟਰ ਨਿਰਮਾਣ ਸਬੰਧੀ ਕੀਮਤੀ ਸੇਧ ਪ੍ਰਦਾਨ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਅਦਾਲਤ ਦੇ ਬਾਹਰ ਵਿਅਕਤੀ ਨਾਲ ਕੁੱਟਮਾਰ, 11 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਥੇਦਾਰ 96 ਕਰੋੜੀ ਵਲੋਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ
Ad Position 24