ਕਮਲ ਜੋਤੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਕੂਲ ’ਚ ਡੋਰ ਡੈਕੋਰੇਸ਼ਨ ਅਤੇ ਰੰਗੋਲੀ ਬਣਾ ਕੇ ਬੜੇ ਉਤਸ਼ਾਹ ਨਾਲ ਆਪਣੀਆਂ ਜਮਾਤਾਂ ਦੀ ਸਜਾਵਟ ਕੀਤੀ।
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਕੂਲ ’ਚ ਡੋਰ ਡੈਕੋਰੇਸ਼ਨ ਅਤੇ ਰੰਗੋਲੀ ਬਣਾ ਕੇ ਬੜੇ ਉਤਸ਼ਾਹ ਨਾਲ ਆਪਣੀਆਂ ਜਮਾਤਾਂ ਦੀ ਸਜਾਵਟ ਕੀਤੀ। ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗੋਲੀ ਤੇ ਚਾਰਟ ਬਣਾਏ ਗਏ ਅਤੇ ਸਕੂਲ ਵਿਚ ਪੌਦੇ ਲਗਾਕੇ ਗਰੀਨ ਦੀਵਾਲੀ ਮਨਾਈ ਗਈ। ਪ੍ਰਿੰਸੀਪਲ ਕੁਲਦੀਪ ਕੌਰ ਅਤੇ ਐਮ. ਡੀ. ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਵਾਇਸ ਪ੍ਰਿੰਸੀਪਲ ਹਰਵੀਨ ਕੌਰ ਨੇ ਵੀ ਵਿਦਿਆਰਥੀਆਂ ਨੂੰ ਗੋ ਗ੍ਰੀਨ ਦਾ ਨਾਅਰਾ ਦਿੰਦੇ ਹੋਏ ਇਸ ਵਾਰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।