07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਥਾਣਾ ਏ ਡਿਵੀਜ਼ਨ ਦੀ ਪੁਲਿਸ ਵਲੋਂ ਕਤਲ ਦੀ ਕੋਸ਼ਿਸ਼ ਤੇ ਲੁੱਟ ਖੋਹ ਦਾ ਮਾਮਲਾ ਸੁਲਝਾਇਆ

ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਥਾਣਾ ਏ ਡਿਵੀਜ਼ਨ ਦੀ ਪੁਲਿਸ ਵਲੋਂ ਕਤਲ ਦੀ ਕੋਸ਼ਿਸ਼ ਤੇ ਲੁੱਟ ਖੋਹ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕਰਦਿਆਂ ਡੀ. ਸੀ.

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਥਾਣਾ ਏ ਡਿਵੀਜ਼ਨ ਦੀ ਪੁਲਿਸ ਵਲੋਂ ਕਤਲ ਦੀ ਕੋਸ਼ਿਸ਼ ਤੇ ਲੁੱਟ ਖੋਹ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕਰਦਿਆਂ ਡੀ. ਸੀ. ਪੀ. ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸ ਕੋਲੋਂ 3000 ਰੁਪਏ ਦੀ ਨਗਦੀ ਅਤੇ ਨਕਲੀ ਕੜਾ ਅਤੇ ਅੰਗੂਠੀ ਖੋਹ ਲਈ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦੌਰਾਨ ਘਟਨਾ ‘ਚ ਸ਼ਾਮਿਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਰੋਹਿਤ ਤੇ ਕਵੀਜੀਤ ਸਿੰਘ ਵਾਸੀ ਖੰਡਵਾਲਾ ਛੇਹਰਟਾ ਅਤੇ ਸੰਜੇ ਕੁਮਾਰ ਉਰਫ਼ ਮੋਟਾ ਵਾਸੀ ਗਲੀ ਨੰ- 2 ਨੇੜੇ ਜਾਮੁਨ ਵਾਲਾ ਚੌਕ ਅੰਮ੍ਰਿਤਸਰ ਵਜੋਂ ਹੋਈ ਹੈ। ਜਿਨ੍ਹਾਂ ਪਾਸੋਂ ਪੁਲਿਸ ਨੇ 1 ਐਕਟਿਵਾ, 1 ਮੈਗਜ਼ੀਨ ਅਤੇ 4 ਲਾਈਵ ਦੌਰ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਚ. ਡੀ. ਚੈਂਬਰ ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ’ਚ ਮਹਿਲਾ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ 6ਵੀਂ ਸਾਲਾਨਾ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅਰ ਤੋਂ ਸ੍ਰੀ ਅਕਾਲ ਤਖ਼ਤ...
Ad Position 24