07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਖੀਵਾ ਦੀ ਭੈਣ ਚਰਨਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸੁਲਤਾਨਵਿੰਡ, 7 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅਜੀਤ ਅਖ਼ਬਾਰ ਦੇ ਪੱਤਰਕਾਰ ਹਰਦੀਪ ਸਿੰਘ ਖੀਵਾ ਦੇ ਛੋਟੇ ਭੈਣ ਜੀ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਸਵ: ਚਰਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 08-11-2026
ਸੁਲਤਾਨਵਿੰਡ, 7 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅਜੀਤ ਅਖ਼ਬਾਰ ਦੇ ਪੱਤਰਕਾਰ ਹਰਦੀਪ ਸਿੰਘ ਖੀਵਾ ਦੇ ਛੋਟੇ ਭੈਣ ਜੀ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਸਵ: ਚਰਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਜਿੱਥੇ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰ ਦਾ ਵਿਛੋੜਾ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਪੱਤਰਕਾਰ ਹਰਦੀਪ ਸਿੰਘ ਖੀਵਾ ਅਤੇ ਬੀਬੀ ਚਰਨਜੀਤ ਕੌਰ ਦੇ ਪਤੀ ਹਰਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਗੁਰਸ਼ਰਨ ਸਿੰਘ ਛੀਨਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਰਾਜ, ਨਗਰ ਪੰਚਾਇਤ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਗੁਰਿੰਦਰ ਸਿੰਘ ਘੁੱਕੇਵਾਲੀ, ਹਰਦੀਪ ਸਿੰਘ ਭਕਨਾ, ਦਲਜੀਤ ਸਿੰਘ ਘੁੱਕੇਵਾਲੀ, ਰੇਸ਼ਮ ਸਿੰਘ ਝੀਤਾ, ਲਖਵਿੰਦਰ ਸਿੰਘ ਤਰਸਿੱਕਾ, ਭਾਈ ਰਣਯੋਧ ਸਿੰਘ ਘੁੱਕੇਵਾਲੀ, ਭਾਈ ਬਲਦੇਵ ਸਿੰਘ ਤਰਸਿੱਕਾ, ਅਮਰੀਕ ਸਿੰਘ ਗੋਇੰਦਵਾਲ, ਲਾਡੀ ਫਤਹਿਆਂਬਾਦ, ਸੂਬੇਦਾਰ ਗੁਰਨਾਮ ਸਿੰਘ ਚੋਹਲਾ ਸਾਹਿਬ, ਪਲਵਿੰਦਰ ਸਿੰਘ ਖਾਲਸਾ, ਡਾਕਟਰ ਕੁਲਦੀਪ ਸਿੰਘ ਸੈਂਸਰਾ, ਜੋਗਿੰਦਰ ਸਿੰਘ ਖਾਲਸਾ, ਭਾਈ ਗਗਨਦੀਪ ਸਿੰਘ ਖਾਲਸਾ, ਬਲਬੀਰ ਸਿੰਘ ਗੋਹਲਵੜ, ਜਸਵੰਤ ਸਿੰਘ, ਗੁਰਮੀਤ ਸਿੰਘ ਬੋਹੜੂ, ਮਨਪ੍ਰੀਤ ਸਿੰਘ ਮਲੋਟ, ਗੁਰਪ੍ਰੀਤ ਸਿੰਘ ਫੌਜੀ ਆਦਿ ਵਲੋਂ ਹਾਜ਼ਰੀ ਭਰੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਨੂੰ ਮਿਲੀ ਨਵੀਂ ਸਾਇੰਸ ਲੈਬ, ਵਿਦਿਆਰਥੀਆਂ ਨੂੰ ਕੀਤੀ ਸਮਰਪਿਤ ਅਗਲੀ ਖ਼ਬਰ ਡਾ.ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੀ
Ad Position 24