ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਸਰਕਾਰਾਂ- ਜਥੇਦਾਰ 96 ਕਰੋੜੀ
ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਨਗਰੀ ਵਿਖੇ ਸਜਾਏ ਮਹੱਲੇ ਵਿਚ ਸ਼ਾਮਿਲ ਹੋਏ ਨਿਹੰਗ ਸਿੰਘ ਦਲਾਂ, ਸੰਗਤਾਂ ਅਤੇ ਸੰਤ ਮਹਾਪੁਰਸ਼ਾਂ ਦਾ ਧੰਨਵਾਦ ਕੀਤਾ ਹੈ। ਬੁੱਢਾ ਦਲ ਦੀ ਛਾਉਣੀ ਨਿਹੰਗ ਸਿੰਘਾਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਕਿਹਾ ਕਿ ਆਪਣੀ ਉਮਰ ਦਾ ਬੇਹਤਰੀਨ ਹਿੱਸਾ ਜੇਲ੍ਹਾਂ ਅੰਦਰ ਬਤੀਤ ਕਰਨ ਵਾਲੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਦੁੱਗਣਾ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ।
ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਨਗਰੀ ਵਿਖੇ ਸਜਾਏ ਮਹੱਲੇ ਵਿਚ ਸ਼ਾਮਿਲ ਹੋਏ ਨਿਹੰਗ ਸਿੰਘ ਦਲਾਂ, ਸੰਗਤਾਂ ਅਤੇ ਸੰਤ ਮਹਾਪੁਰਸ਼ਾਂ ਦਾ ਧੰਨਵਾਦ ਕੀਤਾ ਹੈ। ਬੁੱਢਾ ਦਲ ਦੀ ਛਾਉਣੀ ਨਿਹੰਗ ਸਿੰਘਾਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਕਿਹਾ ਕਿ ਆਪਣੀ ਉਮਰ ਦਾ ਬੇਹਤਰੀਨ ਹਿੱਸਾ ਜੇਲ੍ਹਾਂ ਅੰਦਰ ਬਤੀਤ ਕਰਨ ਵਾਲੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਦੁੱਗਣਾ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ। ਫਿਰ ਵੀ ਉਨ੍ਹਾਂ ਸਰਕਾਰਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਿਚ ਦੇਰੀ ਕਰਨਾ ਇਨਸਾਫ਼ ਨਾਲ ਕੋਝਾ ਮਜ਼ਾਕ ਤੇ ਕਾਨੂੰਨ ਨੂੰ ਅੰਗੂਠਾ ਦਿਖਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਜ਼ਾਬਤੇ ਵਿਚ ਰਹਿ ਕੇ ਆਪਣੀਆਂ ਸਜ਼ਾਵਾਂ ਭੁਗਤ ਚੁਕੇ ਬੰਦੀ ਸਿੰਘਾਂ ਦੀ ਰਿਹਾਈ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ’ਤੇ ਆਪਣਾ ਦਬਾਅ ਪਾ ਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਵਾਏ। ਉਨ੍ਹਾਂ ਸਮੁੱਚੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਉਨ੍ਹਾਂ ਨਿਹੰਗ ਸਿੰਘਾਂ ਵਲੋਂ ਮਹੱਲੇ ਦੌਰਾਨ ਕੀਤੀ ਨੇਜ਼ੇਬਾਜ਼ੀ ਅਤੇ ਘੋੜ ਸਵਾਰੀ ਦੇਖਣ ਦੂਰੋਂ ਨੇੜਿਉਂ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ।