ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ 6 ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ
ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 6 ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮੁਲਜ਼ਮ ਸ਼ੋਸਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਡਲਰਾਂ ਦੇ ਸੰਪਰਕ ‘ਚ ਸਨ।
ਅੰਮ੍ਰਿਤਸਰ ’ਚ 14 ਆਧੁਨਿਕ ਪਿਸਤੌਲਾਂ ਦੀ ਬਰਾਮਦਗੀ ਦਾ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨਾਲ ਬੈਠੇ ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ, ਇੰਸ: ਅਮੋਲਕਦੀਪ ਸਿੰਘ ਇੰਚਾਰਜ ਸੀ.ਆਈ.ਏ.। ਤਸਵੀਰ: ਨਿਰਮਲ ਸਟੂਡੀਓ
11-11-2026