10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਿਊ ਲਾਈਫ ਹਸਪਤਾਲ ਨੇ ਨਿਊ ਮਹਾਜਨ ਹਸਪਤਾਲ ਦਾ ਸੰਚਾਲਨ ਸੰਭਾਲਿਆ

ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਪ੍ਰਸਿੱਧ ਨਿਊ ਲਾਈਫ ਹਸਪਤਾਲ ਨੇ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਇਕ ਅਹਿਮ ਕਦਮ ਚੁੱਕਦਿਆਂ ਫਤਿਹਗੜ੍ਹ ਚੂੜੀਆਂ ਸਥਿਤ ਨਿਊ ਮਹਾਜਨ ਹਸਪਤਾਲ ਨੂੰ ਟੇਕਓਵਰ ਕਰਕੇ ਆਪਣੀ ਦੂਜੀ ਬ੍ਰਾਂਚ ਦਾ ਸ਼ਾਨਦਾਰ ਉਦਘਾਟਨ ਕੀਤਾ। ਬਟਾਲਾ ਰੋਡ ’ਤੇ ਗਿੱਲ ਪੈਲੇਸ ਦੇ ਨਜ਼ਦੀਕ ਸਥਿਤ ਇਸ ਹਸਪਤਾਲ ਵਿਚ ਆਧੁਨਿਕ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਫਤਿਹਗੜ੍ਹ ਚੂੜੀਆਂ ਸਮੇਤ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ।

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਪ੍ਰਸਿੱਧ ਨਿਊ ਲਾਈਫ ਹਸਪਤਾਲ ਨੇ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਇਕ ਅਹਿਮ ਕਦਮ ਚੁੱਕਦਿਆਂ ਫਤਿਹਗੜ੍ਹ ਚੂੜੀਆਂ ਸਥਿਤ ਨਿਊ ਮਹਾਜਨ ਹਸਪਤਾਲ ਨੂੰ ਟੇਕਓਵਰ ਕਰਕੇ ਆਪਣੀ ਦੂਜੀ ਬ੍ਰਾਂਚ ਦਾ ਸ਼ਾਨਦਾਰ ਉਦਘਾਟਨ ਕੀਤਾ। ਬਟਾਲਾ ਰੋਡ ’ਤੇ ਗਿੱਲ ਪੈਲੇਸ ਦੇ ਨਜ਼ਦੀਕ ਸਥਿਤ ਇਸ ਹਸਪਤਾਲ ਵਿਚ ਆਧੁਨਿਕ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਫਤਿਹਗੜ੍ਹ ਚੂੜੀਆਂ ਸਮੇਤ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ। ਇਸ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਜਸਮਨਜੋਤ ਸਿੰਘ ਰੌਬੀ ਵਾਲੀਆ, ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ, ਯੂਥ ਕਾਂਗਰਸ ਆਗੂ ਭਾਨੂ ਪ੍ਰਤਾਪ ਅਤੇ ਸਟੇਟ ਐਡਵਾਈਜ਼ਰੀ ਬੋਰਡ ਦੇ ਮੈਂਬਰ ਗੁਰਸ਼ਰਨ ਸਿੰਘ ਗਿੱਲ ਤੋਂ ਇਲਾਵਾ ਮਾਹਿਰ ਡਾਕਟਰਾਂ ’ਚ ਡਾ. ਕੇ.ਕੇ. ਮਹਾਜਨ, ਡਾ. ਹਰੀਸ਼ ਖਿੱਚੀ, ਡਾ. ਪ੍ਰਣਵ ਮਹਾਜਨ, ਡਾ. ਸੁਖਮਿੰਦਰ, ਡਾ. ਲੂਥਰਾ ਅਤੇ ਅਮਨਦੀਪ ਚੰਦੀ ਸਮੇਤ ਹੋਰ ਪਤਵੰਤੇ ਸੱਜਣ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਥੇ ਹਸਪਤਾਲ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਸਥਿਤ ਨੂੰ ਲਾਈਫ ਹਸਪਤਾਲ ਵਲੋਂ ਨਿਊ ਮਹਾਜਨ ਹਸਪਤਾਲ ਦਾ ਸੰਚਾਲਨ ਆਪਣੇ ਹੱਥਾਂ ਵਿਚ ਲੈ ਕੇ ਇੱਥੇ ਸਿਹਤ ਸੇਵਾਵਾਂ ਦਾ ਵਿਸਥਾਰ ਕੀਤਾ ਗਿਆ ਹੈ। ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ, ਆਧੁਨਿਕ ਆਈ.ਸੀ.ਯੂ., ਵੈਂਟੀਲੇਟਰ ਸਪੋਰਟ, ਗੰਭੀਰ ਮਰੀਜ਼ਾਂ ਦੀ ਨਿਗਰਾਨੀ ਅਤੇ ਲੋੜੀਂਦੇ ਮੈਡੀਕਲ ਉਪਕਰਨਾਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਐਮਰਜੈਂਸੀ ਹਾਲਾਤ ਵਿਚ ਮਰੀਜ਼ਾਂ ਨੂੰ ਸਮੇਂ ਸਿਰ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੰਘੂੜੇ ’ਚ ਲੰਮੇ ਸਮੇਂ ਬਾਅਦ ਇਕ ਹੋਰ ਨਵਜੰਮੀ ਬੱਚੀ ਆਈ ਅਗਲੀ ਖ਼ਬਰ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਹੈ 124 ਸਾਲ ਪੁਰਾਤਨ ਸਿਰਮੌਰ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ
Ad Position 24