ਸ੍ਰੀ ਦੁਰਗਿਆਨਾ ਤੀਰਥ ਵਿਖੇ ਗੋਵਰਧਨ ਪੂਜਾ ਸ਼ਰਧਾ ਨਾਲ ਸਮਾਪਤ
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਨਾ ਤੀਰਥ ਦੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਗੋਵਰਧਨ ਪੂਜਾ ਦਾ ਤਿਉਹਾਰ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਕੰਪਲੈਕਸ ’ਚ ਦੇਸੀ ਗਊ ਦੇ ਗੋਬਰ ਨਾਲ ਗਿਰੀਰਾਜ ਧਰਨ (ਗੋਵਰਧਨ ਪਰਬਤ) ਦਾ ਬੇਹੱਦ ਮਨਮੋਹਕ ਅਤੇ ਅਲੌਕਿਕ ਸਰੂਪ ਤਿਆਰ ਕੀਤਾ ਗਿਆ।
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਨਾ ਤੀਰਥ ਦੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਗੋਵਰਧਨ ਪੂਜਾ ਦਾ ਤਿਉਹਾਰ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਕੰਪਲੈਕਸ ’ਚ ਦੇਸੀ ਗਊ ਦੇ ਗੋਬਰ ਨਾਲ ਗਿਰੀਰਾਜ ਧਰਨ (ਗੋਵਰਧਨ ਪਰਬਤ) ਦਾ ਬੇਹੱਦ ਮਨਮੋਹਕ ਅਤੇ ਅਲੌਕਿਕ ਸਰੂਪ ਤਿਆਰ ਕੀਤਾ ਗਿਆ। ਮੰਦਰ ਦੇ ਮੁੱਖ ਪੁਜਾਰੀ ਵਲੋਂ ਪੂਰੇ ਵਿਧੀ-ਵਿਧਾਨ ਨਾਲ ਗਿਰੀਰਾਜ ਜੀ ਦੀ ਵਿਸ਼ੇਸ਼ ਪੂਜਾ-ਅਰਚਨਾ ਕਰਵਾਈ ਗਈ ਅਤੇ ਸੰਗਤਾਂ ਦੀ ਹਾਜ਼ਰੀ ’ਚ ਵਿਸ਼ੇਸ਼ ਆਰਤੀ ਕੀਤੀ ਗਈ। ਇਸ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਭਜਨ-ਕੀਰਤਨ ਦਾ ਗਾਇਨ ਕਰਦਿਆਂ ਸਰਬੱਤ ਦੇ ਭਲੇ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ। ਪੂਜਾ ਉਪਰੰਤ ਹਾਜ਼ਰ ਸੰਗਤ ’ਚ ਪ੍ਰਸਾਦ ਵੀ ਵੰਡਿਆ ਗਿਆ। ਇਸ ਮੌਕੇ ਸ੍ਰੀ ਦੁਰਗਿਆਨਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਜਨਰਲ ਸਕੱਤਰ ਅਰੁਣ ਖੰਨਾ ਅਤੇ ਵਿੱਤ ਸਕੱਤਰ ਵਿਜੈ ਖੰਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਤੋਂ ਇਲਾਵਾ ਡਾ: ਰਾਕੇਸ਼ ਸ਼ਰਮਾ, ਵਿਸ਼ਾਲ ਭੱਲਾ , ਸੁਨੀਲ ਸ਼ੈਟੀ ਅਤੇ ਚੰਦਨ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਮੌਜੂਦ ਸਨ।