ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਤਾ ਗੱਦੀ ਦਿਵਸ ਮਨਾਇਆ
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਫੋਰ ਐਸ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ.
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਫੋਰ ਐਸ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ. ਜਗਦੀਸ਼ ਸਿੰਘ ਦੇ ਆਦੇਸ਼ ਅਨੁਸਾਰ ਮਨਾਏ ਗਏ ਗੁਰਤਾਗੱਦੀ ਦਿਵਸ ਮੌਕੇ ਪ੍ਰਿੰਸੀਪਲ ਬਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸੰਕਲਪ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਪੰਜਾਬੀ ਅਧਿਆਪਕਾ ਇੰਦਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਲੈ ਕੇ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਬਣਨ ਤੱਕ ਦੇ ਸਫ਼ਰ ਵਾਲੇ ਕੁਝ ਖ਼ਾਸ ਪੱਖ ਸਾਂਝੇ ਕੀਤੇ। ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ।