ਸੀਨੀਅਰ ਮਹਿਲਾ ਅਕਾਲੀ ਆਗੂ ਡਾ: ਸੋਹਲ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ
ਅੰਮ੍ਰਿਤਸਰ, 12 ਨਵੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਨਰਲ ਸਕੱਤਰ ਤੇ ਮੈਂਬਰ ਵਰਕਿੰਗ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਡਾ: ਜਸਵਿੰਦਰ ਕੌਰ ਸੋਹਲ ਦੇ ਪਿਤਾ ਕਰਨਲ (ਸੇਵਾ- ਮੁਕਤ) ਮਹਿੰਦਰ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 14 ਨਵੰਬਰ, ਸ਼ਨਿਵਾਰ ਨੂੰ ਦੁਪਹਿਰ 1 ਤੋਂ 2 ਵਜੇ ਦੌਰਾਨ ਗੁ: ਪਾਤਸ਼ਾਹੀ ਛੇਵੀ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ।
ਕਰਨਲ (ਸੇਵਾ- ਮੁਕਤ) ਮਹਿੰਦਰ ਸਿੰਘ ਦੀ ਪੁਰਾਣੀ ਤਸਵੀਰ।
13-11-2026