12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ਆਪ’ ਪਾਰਟੀ ਦੀ ਦੂਜੀ ਸੂਚੀ ’ਚ ਅੰਮ੍ਰਿਤਸਰ ਜ਼ਿਲ੍ਹੇ ’ਚ ਸੋਨੀਆ ਮਾਨ, ਗਿੱਲ ਤੇ ਰਿੰਟੂ ਦੇ ਹਿੱਸੇ ਆਈਆਂ ਤਿੰਨ ਟਿਕਟਾਂ

ਅੰਮ੍ਰਿਤਸਰ, 12 ਨਵੰਬਰ -ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਲਈ ਅੱਜ ਐਲਾਣੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਹਿੱਸੇ ਤਿੰਨ ਟਿਕਟਾਂ ਆਈਆਂ ਹਨ। ਪਾਰਟੀ ਵਲੋਂ ਜਾਰੀ ਦੂਜੀ ਸੂਚੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਅੱਜ ਐਲਾਣੀਆਂ ਤਿੰਨਾਂ ਟਿਕਟਾਂ ਅਨੁਸਾਰ ਇਨ੍ਹਾਂ ਤਿੰਨ ਹਲਕਿਆਂ ਵਿਚੋਂ ਹੀ ਪਿਛਲੀਆਂ ਚੋਣਾਂ ਵਿਚ ਚੋਣ ਲੜੇ ਉਮੀਦਵਾਰਾਂ ਦੀ ਥਾਂ ਨਵੇਂ ਆਪ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Ad Position 21
No active advertisement
ਆਪ ਆਗੂ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਸੋਨੀਆ ਮਾਨ, ਕਰਮਜੀਤ ਸਿੰਘ ਰਿੰਟੂ ਅਤੇ ਤਲਬੀਰ ਸਿੰਘ ਗਿੱਲ ਦੀਆਂ ਤਸਵੀਰਾਂ। ਅਜੀਤ ਤਸਵੀਰਾਂ 13-11-2026
ਅੰਮ੍ਰਿਤਸਰ, 12 ਨਵੰਬਰ -ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਲਈ ਅੱਜ ਐਲਾਣੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਹਿੱਸੇ ਤਿੰਨ ਟਿਕਟਾਂ ਆਈਆਂ ਹਨ। ਪਾਰਟੀ ਵਲੋਂ ਜਾਰੀ ਦੂਜੀ ਸੂਚੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਅੱਜ ਐਲਾਣੀਆਂ ਤਿੰਨਾਂ ਟਿਕਟਾਂ ਅਨੁਸਾਰ ਇਨ੍ਹਾਂ ਤਿੰਨ ਹਲਕਿਆਂ ਵਿਚੋਂ ਹੀ ਪਿਛਲੀਆਂ ਚੋਣਾਂ ਵਿਚ ਚੋਣ ਲੜੇ ਉਮੀਦਵਾਰਾਂ ਦੀ ਥਾਂ ਨਵੇਂ ਆਪ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਾਰੀ ਦੂਜੀ ਸੂਚੀ ਅਨੁਸਾਰ ਰਾਜਾਸਾਂਸੀ ਹਲਕੇ ਤੋਂ ਆਪ ਆਗੂ ਤੇ ਅਦਾਕਾਰਾ ਮੈਡਮ ਸੋਨੀਆ ਮਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਇਸ ਹਲਕੇ ਤੋਂ 2022 ਦੀਆਂ ਚੋਣਾਂ ਦੌਰਾਨ ਆਪ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਚੋਣ ਹਾਰ ਗਏ ਸਨ। ਇਸੇ ਤਰ੍ਹਾਂ ਮਾਝਾ ਖੇਤਰ ਦੇ ਚਰਚਿਤ ਮਜੀਠਾ ਹਲਕੇ ਤੋਂ ਤਲਬੀਰ ਸਿੰਘ ਗਿੱਲ ਨੂੰ ਮਜੀਠੀਆ ਪਰਿਵਾਰ ਦੇ ਮੁਕਾਬਲੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜੋ ਕੁੱਝ ਵਰ੍ਹੇ ਪਹਿਲਾਂ ਤੱਕ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸੱਜਾ ਹੱਥ ਸਮਝੇ ਜਾਂਦੇ ਸਨ। ਇਸ ਹਲਕੇ ਤੋਂ ਵੀ ਆਪ ਦੇ ਸੁਖਜਿੰਦਰ ਰਾਜ ਸਿੰਘ ਲਾਲੀ ਅਕਾਲੀ ਦਲ ਤੋਂ ਚੋਣ ਹਾਰ ਗਏ ਸਨ। ਇਸੇ ਤਰ੍ਹਾਂ ਆਪ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਉੱਤਰੀ ਹਲਕੇ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਪਾਰਟੀ ਟਿਕਟ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਇਸ ਹਲਕੇ ਤੋਂ 2022 ਦੌਰਾਨ ਆਪ ਦੀ ਟਿਕਟ ‘ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਚੋਣ ਜਿੱਤੇ ਸਨ ਤੇ ਆਪ ਲੀਡਰਸ਼ਿਪ ਨਾਲ ਨਾਰਾਜ਼ਗੀ ਦੇ ਚੱਲਦਿਆਂ ਹਾਲ ਹੀ ਵਿਚ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਪ ਵਲੋਂ ਕੁੱਝ ਦਿਨ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਪਾਰਟੀ ਵਲੋਂ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਉਮੀਦਵਾਰ ਐਲਾਣਿਆਂ ਗਿਆ ਸੀ,ਜੋ ਕਿ ਆਪ ਸਰਕਾਰ ਵਿਚ ਕੁੱਝ ਸਮਾਂ ਕੈਬਨਿਟ ਮੰਤਰੀ ਵੀ ਰਹੇ ਸਨ। ਇਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਕੁੱਲ 11 ਵਿਧਾਨ ਸਭਾ ਹਲਕਿਆਂ ਵਿਚੋਂ ਅਜੇ ਜੰਡਿਆਲਾ ਗੁਰੂ, ਹਲਕਾ ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਪੱਛਮੀਂ, ਅੰਮ੍ਰਿਤਸਰ ਕੇਂਦਰੀ, ਅਟਾਰੀ ਤੇ ਬਾਬਾ ਬਕਾਲਾ ਸਾਹਿਬ ਤੋਂ ਅਜੇ ਆਪ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਣ ਅਜੇ ਬਾਕੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਆਪ ਵਲੋਂ ਬਾਕੀ ਸਿਆਸੀ ਪਾਰਟੀਆਂ ਨਾਲੋਂ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਣ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਊਟੀ ’ਤੇ ਤਾਇਨਾਤ ਕਰਮਚਾਰੀਆਂ ਨੂੰ ਪਹਿਚਾਣ ਪੱਤਰ ਜਾਰੀ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ
Ad Position 24