12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡਿਊਟੀ ’ਤੇ ਤਾਇਨਾਤ ਕਰਮਚਾਰੀਆਂ ਨੂੰ ਪਹਿਚਾਣ ਪੱਤਰ ਜਾਰੀ

ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਨਗਣਨਾ ਦੀਆਂ ਤਿਆਰੀਆਂ, ਕਰਮਚਾਰੀਆਂ ਦੀ ਤਾਇਨਾਤੀ, ਸਿਖਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਨਗਣਨਾ ਦੀਆਂ ਤਿਆਰੀਆਂ, ਕਰਮਚਾਰੀਆਂ ਦੀ ਤਾਇਨਾਤੀ, ਸਿਖਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤੇ ਗਏ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਅਤੇ ਪਛਾਣ ਪੱਤਰ ਵੰਡ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 16 ਨਵੰਬਰ ਤੋਂ ਸਵੈ-ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤਹਿਤ ਲੋਕ ਨਿਰਧਾਰਤ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਣਗੇ। ਸਵੈ-ਜਨਗਣਨਾ ਦੀ ਇਹ ਪ੍ਰਕਿਰਿਆ 30 ਨਵੰਬਰ ਤੱਕ ਜਾਰੀ ਰਹੇਗੀ। ਇਕ ਦਸੰਬਰ ਤੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜੋ 4 ਜਨਵਰੀ 2027 ਤੱਕ ਚੱਲੇਗਾ। ਇਸ ਕੰਮ ਲਈ ਤਾਇਨਾਤ ਸਾਰੇ ਕਰਮਚਾਰੀ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਘਰਾਂ ਦਾ ਦੌਰਾ ਕਰਨਗੇ ਅਤੇ ਜਨਗਣਨਾ ਸਬੰਧੀ ਜਾਣਕਾਰੀ ਇਕੱਤਰ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 15 ਤੋਂ ਐਮ ਸੇਵਾ ’ਤੇ ਨਕਸ਼ਾ ਅਤੇ ਸੀ ਐਲ ਯੂ ਮੰਜ਼ੂਰ ਹੋਵੇਗਾ ਅਗਲੀ ਖ਼ਬਰ ‘ਆਪ’ ਪਾਰਟੀ ਦੀ ਦੂਜੀ ਸੂਚੀ ’ਚ ਅੰਮ੍ਰਿਤਸਰ ਜ਼ਿਲ੍ਹੇ ’ਚ ਸੋਨੀਆ ਮਾਨ, ਗਿੱਲ ਤੇ ਰਿੰਟੂ ਦੇ ਹਿੱਸੇ ਆਈਆਂ ਤਿੰਨ ਟਿਕਟਾਂ
Ad Position 24