12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਦੇ ਕਿਸਾਨਾਂ ਨੂੰ ਖਾਦ ਸਬਸਿਡੀ ਦੇ 62,370 ਕਰੋੜ ਦੀ ਮਨਜ਼ੂਰੀ ਮੋਦੀ ਸਰਕਾਰ ਦੀ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ- ਚੁੱਘ

ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਹਾੜੀ ਸੀਜਨ 2026-27 ਦੇ ਲਈ ਕਿਸਾਨਾਂ ਦੇ ਲਈ 62,370 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਚੁੱਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਹਾੜੀ ਦੀ ਬਿਜਾਈ ਵਿਚ ਲੱਗੇ ਹੋਏ ਹਨ, ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਲਈ ਅਜਿਹੇ ਮਹੱਤਵਪੂਰਨ ਸਮੇਂ ’ਤੇ ਵੱਡੀ ਰਾਹਤ ਲਿਆਉਂਦਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਹਾੜੀ ਸੀਜਨ 2026-27 ਦੇ ਲਈ ਕਿਸਾਨਾਂ ਦੇ ਲਈ 62,370 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਚੁੱਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਹਾੜੀ ਦੀ ਬਿਜਾਈ ਵਿਚ ਲੱਗੇ ਹੋਏ ਹਨ, ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਲਈ ਅਜਿਹੇ ਮਹੱਤਵਪੂਰਨ ਸਮੇਂ ’ਤੇ ਵੱਡੀ ਰਾਹਤ ਲਿਆਉਂਦਾ ਹੈ। ਇਹ ਰਕਮ ਪਿਛਲੇ ਹਾੜੀ ਸੀਜ਼ਨ ਵਿਚ ਮਨਜ਼ੂਰ ਕੀਤੀ ਗਈ 37,952 ਕਰੋੜ ਦੀ ਸਬਸਿਡੀ ਨਾਲੋਂ 64 ਪ੍ਰਤੀਸ਼ਤ ਵੱਧ ਹੈ। ਵਧਦੀਆਂ ਵਿਸ਼ਵਵਿਆਪੀ ਖਾਦ ਦੀਆਂ ਕੀਮਤਾਂ ਅਤੇ ਸਪਲਾਈ ਚੁਣੌਤੀਆਂ ਦੇ ਬਾਵਜੂਦ, ਮੋਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ’ਤੇ ਮਹਿੰਗਾਈ ਦਾ ਬੋਝ ਨਾ ਪਵੇ। ਡੀਏਪੀ ਖਾਦ 1,350 ਪ੍ਰਤੀ ਥੈਲਾ ਦੀ ਨਿਸ਼ਚਿਤ ਕੀਮਤ ’ਤੇ ਉਪਲਬਧ ਰਹੇਗੀ। ਟੀਐਸਪੀ ਅਤੇ ਐਮਏਪੀ ਖਾਦਾਂ ਲਈ ਵੀ ਇਸੇ ਤਰ੍ਹਾਂ ਦੇ ਪ੍ਰਬੰਧ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਨਗਰ ਨਿਗਮ ਵਲੋਂ ਘੰਣੂਪੁਰ ਕਾਲੇਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨਾਕਾਮ
Ad Position 24