12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੰਮ੍ਰਿਤਸਰ ਦੇ ਪਹਿਲੇ ਸਿੱਖ ਮੇਅਰ ਕਰਮਜੀਤ ਸਿੰਘ ਰਿੰਟੂ ਹਲਕਾ ਉੱਤਰੀ ਤੋਂ ਬਣੇ ‘ਆਪ’ ਉਮਦੀਵਾਰ

ਅੰਮ੍ਰਿਤਸਰ, 12 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ’ਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸਾਬਕਾ ਮੇਅਰ ਰਿੰਟੂ ਇਸ ਵੇਲੇ ਨਗਰ ਸੁਧਾਰ ਟਰੱਸਟ ਦੇ ਬਤੌਰ ਚੇਅਰਮੈਨ ਅਤੇ ਹਲਕਾ ਉੱਤਰੀ ਤੋਂ ਬਤੌਰ ਇੰਚਾਰਜ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ ।

Ad Position 21
No active advertisement
ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ’ਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸਾਬਕਾ ਮੇਅਰ ਰਿੰਟੂ ਇਸ ਵੇਲੇ ਨਗਰ ਸੁਧਾਰ ਟਰੱਸਟ ਦੇ ਬਤੌਰ ਚੇਅਰਮੈਨ ਅਤੇ ਹਲਕਾ ਉੱਤਰੀ ਤੋਂ ਬਤੌਰ ਇੰਚਾਰਜ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ । ਆਮ ਆਦਮੀ ਪਾਰਟੀ ਵਲੋਂ ਟਿਕਟ ਜਾਰੀ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਵੱਡੀ ਗਿਣਤੀ ’ਚ ਦਫ਼ਤਰ ਪਹੁੰਚੇ ਅਤੇ ਸਮਰਥਕਾਂ ਨੇ ਰਿੰਟੂ ਨੂੰ ਵਧਾਈਆ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ। ਜਿਕਰਯੋਗ ਹੈ ਕਿ ਅੰਮ੍ਰਿਤਸਰ ਉੱਤਰੀ ਹਲਕੇ ਤੋਂ 2022 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪਾਰਟੀ ਅਤੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਦਕਿ ਆਮ ਆਦਮੀ ਪਾਰਟੀ ਨੇ ਕੁੰਵਰ ਦੀਆਂ ਬਗ਼ਾਵਤੀ ਸੁਰਾਂ ਨੂੰ ਦੇਖਦੇ ਹੋਏ ਕਰਮਜੀਤ ਸਿੰਘ ਰਿੰਟੂ ਨੂੰ ਜੁਲਾਈ 2025 ਵਿਚ ਹੀ ਅੰਮ੍ਰਿਤਸਰ ਉੱਤਰੀ ਹਲਕੇ ਦਾ ਇੰਚਾਰਜ ਨਿਯੁੱਕਤ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਹਲਕੇ ਵਿਚ ਸਰਗਰਮ ਸਨ । ਇਸ ਦੌਰਾਨ ‘ਅਜੀਤ’ ਨਾਲ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰੇਕ ਖੇਤਰ ’ਚ ਮਿਸਾਲੀ ਕੰਮ ਕੀਤੇ ਹਨ ਅਤੇ ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਆਪਣਾ ਜਿੱਤ ਵਾਲਾ ਰਿਕਾਰਡ ਤੋੜਕੇ ਮੁੜ ਸਰਕਾਰ ਬਣਾਏਗੀ।ਕਰਮਜੀਤ ਸਿੰਘ ਰਿੰਟੂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸਤਲਾਣੀ ਸਾਹਿਬ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਾਰਟੀਸ਼ਨ ਮਿਊਜ਼ੀਅਮ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਨਗਰ ਨਿਗਮ ਵਲੋਂ ਗੁ: ਸ਼ਹੀਦਾਂ ਸਾਹਿਬ ਨੇੜੇ ਰਾਮਸਰ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ
Ad Position 24