13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਲਾਕ ਪੱਧਰੀ ਮੁਕਾਬਲਿਆਂ ਵਿਚ ਉਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸਕੂਲ ਤਿੰਮੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਟਾਂਗਰਾ, 13 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਇਕਬਾਲ ਕੌਰ ਸਕੂਲ ਮੁਖੀ ਦੀ ਅਗਵਾਈ ਹੇਠ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੰਮੋਵਾਲ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨੇ ਬਲਾਕ ਪੱਧਰ ਦੇ ਵੱਖ-ਵੱਖ ਵਿਸ਼ਾ ਮੁਕਾਬਲਿਆਂ ਅਤੇ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਜੇਤੂ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਛੇਵੀਂ ਤੋਂ ਅੱਠਵੀਂ ਜਮਾਤ ਵਰਗ ਦੇ ਸਮਾਜਿਕ ਵਿਗਿਆਨ ਵਿਸ਼ੇ ਦੇ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਗੁਰਜੋਤ ਕੌਰ ਅਤੇ ਛੇਵੀਂ ਜਮਾਤ ਦੀ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਟਾਂਗਰਾ, 13 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਇਕਬਾਲ ਕੌਰ ਸਕੂਲ ਮੁਖੀ ਦੀ ਅਗਵਾਈ ਹੇਠ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੰਮੋਵਾਲ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨੇ ਬਲਾਕ ਪੱਧਰ ਦੇ ਵੱਖ-ਵੱਖ ਵਿਸ਼ਾ ਮੁਕਾਬਲਿਆਂ ਅਤੇ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਜੇਤੂ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਛੇਵੀਂ ਤੋਂ ਅੱਠਵੀਂ ਜਮਾਤ ਵਰਗ ਦੇ ਸਮਾਜਿਕ ਵਿਗਿਆਨ ਵਿਸ਼ੇ ਦੇ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਗੁਰਜੋਤ ਕੌਰ ਅਤੇ ਛੇਵੀਂ ਜਮਾਤ ਦੀ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਣਿਤ ਵਿਸ਼ੇ ਵਿਚ ਅੱਠਵੀਂ ਜਮਾਤ ਦੀ ਸਿਮਰਪ੍ਰੀਤ ਕੌਰ ਅਤੇ ਛੇਵੀਂ ਜਮਾਤ ਦੀ ਲਾਜਵੰਤਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਹਰਜੋਤ ਸਿੰਘ ਅਤੇ ਸੱਤਵੀਂ ਜਮਾਤ ਦੇ ਰਾਜਬੀਰ ਸਿੰਘ ਨੇ ਭਾਗ ਲਿਆ।ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਰਗ ਦੇ ਇਤਿਹਾਸ ਵਿਸ਼ੇ ਦੇ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਸਿਮਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਗਣਿਤ ਵਿਸ਼ੇ ਵਿਚ ਦਸਵੀਂ ਜਮਾਤ ਦੇ ਸਹਿਜਦੀਪ ਸਿੰਘ ਅਤੇ ਗੁਰਤਾਜ ਸਿੰਘ ਨੇ, ਜਦਕਿ ਅੰਗਰੇਜ਼ੀ ਵਿਸ਼ੇ ਵਿਚ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਭਾਗ ਲਿਆ।ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਵਰਗ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੇ ਭਾਗ ਲਿਆ, ਜਦਕਿ ਨੌਵੀਂ ਤੋਂ ਦਸਵੀਂ ਜਮਾਤ ਵਰਗ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਤਿਆਰੀ ਲਈ ਸਮਾਜਿਕ ਵਿਗਿਆਨ ਅਤੇ ਇਤਿਹਾਸ ਵਿਸ਼ਿਆਂ ਦੀ ਗਾਈਡ ਅਧਿਆਪਕਾ ਸ਼੍ਰੀਮਤੀ ਲਖਵਿੰਦਰਜੀਤ ਕੌਰ, ਵਿਗਿਆਨ ਵਿਸ਼ੇ ਦੀ ਗਾਈਡ ਅਧਿਆਪਕਾ ਸ਼੍ਰੀਮਤੀ ਰੁਪਿੰਦਰਜੀਤ ਕੌਰ, ਗਣਿਤ ਵਿਸ਼ੇ ਦੀ ਗਾਈਡ ਅਧਿਆਪਕਾ ਸ਼੍ਰੀਮਤੀ ਲਵਲੀਨ ਅਤੇ ਅੰਗਰੇਜ਼ੀ ਵਿਸ਼ੇ ਦੀ ਗਾਈਡ ਅਧਿਆਪਕਾ ਸ਼੍ਰੀਮਤੀ ਜਗਦੀਪ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਇਕਬਾਲ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸੁਚੱਜੇ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਦਿਹਾਤੀ ਵਲੋਂ ਥਾਣਾ ਲੋਪੋਕੇ ਦੀ ਚੈਕਿੰਗ, ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਪ੍ਰਭਾਵਸ਼ਾਲੀ ਮੋਟਰਸਾਇਕਲ ਰੈਲੀ
Ad Position 24