13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੱਲ੍ਹ ਮਨਾਇਆ ਜਾਵੇਗਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੇਵਕ ਜਥਾ ਕੜਾਹਿ ਪ੍ਰਸ਼ਾਦ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਵਿਖੇ 15 ਨਵੰਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਜਤਿੰਦਰ ਪਾਲ ਸਿੰਘ, ਸੇਵਕ ਜਥਾ ਕੜਾਹਿ ਪ੍ਰਸ਼ਾਦ ਦੇ ਸਰਪ੍ਰਸਤ ਭਾਈ ਜਗਜੀਤ ਸਿੰਘ ਖ਼ਾਲਸਾ ਤੇ ਪ੍ਰਧਾਨ ਸਤਿੰਦਰਪਾਲ ਸਿੰਘ ਜੌਨੀ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਅੱਜ ਗੁ: ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਇਆ, ਜਿਸ ਦਾ ਭੋਗ 1 5 ਨਵੰਬਰ ਨੂੰ ਸਵੇਰੇ 8 ਵਜੇ ਪਵੇਗਾ।

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੇਵਕ ਜਥਾ ਕੜਾਹਿ ਪ੍ਰਸ਼ਾਦ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਵਿਖੇ 15 ਨਵੰਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਜਤਿੰਦਰ ਪਾਲ ਸਿੰਘ, ਸੇਵਕ ਜਥਾ ਕੜਾਹਿ ਪ੍ਰਸ਼ਾਦ ਦੇ ਸਰਪ੍ਰਸਤ ਭਾਈ ਜਗਜੀਤ ਸਿੰਘ ਖ਼ਾਲਸਾ ਤੇ ਪ੍ਰਧਾਨ ਸਤਿੰਦਰਪਾਲ ਸਿੰਘ ਜੌਨੀ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਅੱਜ ਗੁ: ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਇਆ, ਜਿਸ ਦਾ ਭੋਗ 1 5 ਨਵੰਬਰ ਨੂੰ ਸਵੇਰੇ 8 ਵਜੇ ਪਵੇਗਾ। ਇਸ ਦੌਰਾਨ 15 ਨਵੰਬਰ ਨੂੰ ਹੀ ਅੰਮ੍ਰਿਤ ਵੇਲੇ 2 ਤੋਂ 5 ਵਜੇ ਤੱਕ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣ ਉਪਰੰਤ ਆਸਾ ਜੀ ਦਾ ਵਾਰ ਦਾ ਕੀਰਤਨ ਹੋਵੇਗਾ ਤੇ ਸਿੰਘ ਸਾਹਿਬ ਵਲੋਂ ਹੁਕਮਨਾਮੇ ਦੀ ਕਥਾ ਸਰਵਨ ਕਰਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 10 ਵਜੇ ਤੋਂ 12 ਵਜੇ ਤੱਕ ਢਾਡੀ ਦਰਬਾਰ, 2 ਵਜੇ ਤੱਕ ਕਵੀ ਦਰਬਾਰ ਅਤੇ ਸ਼ਾਮ 4 ਵਜੇ ਤੋਂ ਦੇਰ ਅੱਧੀ ਰਾਤ ਤੱਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਮੈਨੇਜਰ ਮੇਜਰ ਸਿੰਘ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ, ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ, ਭਾਈ ਹਰਜੋਤ ਸਿੰਘ ਜ਼ਖਮੀਂ, ਭਾਈ ਜਸਕਰਨ ਸਿੰਘ ਪਟਿਆਲਾ, ਗਿਆਨੀ ਸੁਖਬੀਰ ਸਿੰਘ ਕਵੀਸ਼ਰੀ ਜਥਾ, ਭਾਈ ਜਸਪਾਲ ਸਿੰਘ ਦਿੱਲੀ ਅਤੇ ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ , ਸ਼ਬਦ ਕੀਰਤਨ ਅਤੇ ਗੁਰ ਇਤਿਹਾਸ ਸਰਵਨ ਕਰਾਉਣਗੇ। ਇਸੇ ਦੌਰਾਨ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਮੂਹ ਵਿਖੇ ਅੱਜ ਰਾਤ ਤੋਂ ਹੀ ਸੁੰਦਰ ਦੀਪਮਾਲਾ ਕੀਤੀ ਗਈ ਹੈ ਤੇ ਗੁਰਦੁਆਰਾ ਸਾਹਿਬ ਦੇ ਅੰਦਰ ਤੇ ਬਾਹਰ ਰੰਗ ਬਿੰਰਗੇ ਕਈ ਟਨ ਫੁੱਲਾਂ ਨਾਲ ਸੁੰਦਰ ਸਜਾਇਆ ਜਾ ਰਿਹਾ ਹੈ। ਭਾਈ ਖ਼ਾਲਸਾ ਨੇ ਦੱਸਿਆ ਕਿ ਇਨਾਂ ਸਮਾਗਮਾਂ ਵਿਚ ਪੁੱਜਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਤੇ ਹੋਰ ਵੱਖ ਵੱਖ ਪਦਾਰਥਾਂ ਦੇ ਅਤੁੱਟ ਲੰਗਰ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਜਸਕਰਨ ਸਿੰਘ ਰਿਆੜ ਮੁੜ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਐਸ.ਐਸ.ਪੀ. ਦਿਹਾਤੀ ਵਲੋਂ ਥਾਣਾ ਲੋਪੋਕੇ ਦੀ ਚੈਕਿੰਗ, ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ
Ad Position 24