15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ‘ਪ੍ਰਤਿਭਾ 2.0 -2026’ ਅੰਤਰ-ਸਕੂਲ ਮੁਕਾਬਲੇ ਦਾ ਸ਼ਾਨਦਾਰ ਆਗਾਜ਼

ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ, ਅੰਮ੍ਰਿਤਸਰ ਵਲੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੇ ਯੋਗ ਮਾਰਗਦਰਸ਼ਨ ਹੇਠ ‘ਪ੍ਰਤਿਭਾ 2.

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਡਾ. ਸਵਰਾਜ ਗਰੋਵਰ, ਨਾਲ ਪ੍ਰਿੰਸੀਪਲ ਡਾ.ਰੀਨਾ ਤਲਵਾੜ, ਡਾ. ਰਜਨੀ ਡੋਗਰਾ ਛਾਬੜਾ, ਡਾਇਰੈਕਟਰ ਚਮਨ ਲਾਲ ਤੇ ਹੋਰ। ਤਸਵੀਰ : ਹਰਜੀਤ ਸਿੰਘ 16-11-2026
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ, ਅੰਮ੍ਰਿਤਸਰ ਵਲੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੇ ਯੋਗ ਮਾਰਗਦਰਸ਼ਨ ਹੇਠ ‘ਪ੍ਰਤਿਭਾ 2.0-2026’ ਅੰਤਰ-ਸਕੂਲ ਮੁਕਾਬਲਾ ਬੜੇ ਉਤਸ਼ਾਹ ਤੇ ਉਮੰਗ ਨਾਲ ਕਰਵਾਇਆ ਗਿਆ। ਇਸ ਸਮਾਗਮ ’ਚ ਅੰਮ੍ਰਿਤਸਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ 20 ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਟੀਮਾਂ ਦੇ 250 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ, ਸਿਰਜਣਾਤਮਕਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਜਸਮੀਤ ਕੌਰ ਨਈਅਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਡਾ. ਸਵਰਾਜ ਗਰੋਵਰ ਪਹੁੰਚੇ, ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਰਿਤੂ ਪੁਰੀ ਪ੍ਰਿੰਸੀਪਲ ਜਗਤ ਜੋਤੀ ਸਕੂਲ, ਅਰਚਨਾ ਠਾਕੁਰ ਇਸ਼ਾਨ ਮੀਡੀਆ ਹਾਊਸ ਅਤੇ ਡਾ. ਰਜਨੀ ਡੋਗਰਾ ਛਾਬੜਾ ਪ੍ਰਿੰਸੀਪਲ ਸੇਂਟ ਸਾਰੰਗਧਰ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਨੇ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਇਸ ਅੰਤਰ-ਸਕੂਲ ਮੁਕਾਬਲੇ ’ਚ ਵਿਦਿਆਰਥੀਆਂ ਦੀਆਂ ਵੱਖ-ਵੱਖ ਰੁਚੀਆਂ ਅਤੇ ਕਲਾਤਮਕ ਯੋਗਤਾਵਾਂ ਨੂੰ ਧਿਆਨ ’ਚ ਰੱਖਦਿਆਂ ਰੰਗੋਲੀ, ਸੋਲੋ ਡਾਂਸ, ਗਰੁੱਪ ਡਾਂਸ, ਭਾਸ਼ਣ ਮੁਕਾਬਲਾ, ਸੋਲੋ ਗੀਤ, ਗਰੁੱਪ ਗੀਤ, ਸਲੋਗਨ ਰਾਈਟਿੰਗ, ਬੈਸਟ ਆਊਟ ਆਫ਼ ਵੇਸਟ, ਡਰਾਇੰਗ ਅਤੇ ਪੋਸਟਰ ਮੇਕਿੰਗ ਆਦਿ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਾਲਸਾ ਗਰਲਜ਼ ਕਾਲਜੀਏਟ ਸੀ. ਸੈਕੰ. ਸਕੂਲ, ਅੰਮ੍ਰਿਤਸਰ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਨਿਰਪੱਖ ਅਤੇ ਸੁਚੱਜੇ ਮੁਲਾਂਕਣ ਲਈ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ ਅਤੇ ਕਲਾ ਖੇਤਰ ਦੀਆਂ ਮਾਹਿਰ ਸ਼ਖ਼ਸੀਅਤਾਂ ਜਿਨ੍ਹਾਂ ‘ਚ ਡਾ. ਜਤਿੰਦਰ ਕੌਰ, ਮੁਕਤਾ ਤ੍ਰੇਹਨ, ਡਾ. ਸ਼ਿਖਾ ਨਰੂਲਾ ਨੇ ਜੱਜਾਂ ਵਜੋਂ ਆਪਣੀ ਭੂਮਿਕਾ ਨਿਭਾਈ। ਮਹਿਮਾਨਾਂ ਨੇ ਕਾਲਜ ਵਲੋਂ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ.ਰੀਨਾ ਤਲਵਾੜ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅੰਦਰੂਨੀ ਪ੍ਰਤਿਭਾ ਦਿਖਾਉਣ ਲਈ ਇਕ ਸਾਂਝਾ ਮੰਚ ਪ੍ਰਦਾਨ ਕਰਨਾ, ਉਨ੍ਹਾਂ ‘ਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ, ਸਹਿਯੋਗ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਚਮਨ ਲਾਲ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲਾਈਫ ਕੇਅਰ ਫਾਊਡੇਂਸਨ ਵਲੋਂ ਅੱਜ ਭਲਾਈ ਲੈਬ ਦੇ ਉਦਘਾਟਨ ਮੌਕੇ ਲਗੇਗਾ ਮੈਡੀਕਲ ਕੈਂਪ ਅਗਲੀ ਖ਼ਬਰ ਛੱਠ ਪੂਜਾ ਦੇ ਤੀਜੇ ਦਿਨ ਸੈਂਕੜੇ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਕੀਤੀ ਪ੍ਰਾਰਥਨਾ
Ad Position 24