15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਡੀ.ਏ.ਵੀ. ਪਬਲਿਕ ਸਕੂਲ ਵਲੋਂ ਮਹਾਤਮਾ ਹੰਸਰਾਜ ਦੀ ਬਰਸੀ ਅਤੇ ਬਾਲ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਆਰੀਆ ਸਮਾਜ ਦੀ ਮਹਾਨ ਸ਼ਖ਼ਸੀਅਤ ਮਹਾਤਮਾ ਹੰਸਰਾਜ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ। ਇਸ ਦੇ ਨਾਲ ਹੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ ਬਾਲ ਦਿਵਸ ਵੀ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦੌਰਾਨ ਮਹਾਤਮਾ ਹੰਸਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਬਾਲ ਦਿਵਸ ਦੇ ਜਸ਼ਨਾਂ ਦੌਰਾਨ ਇਸ ਦਿਨ ਦੀ ਮਹੱਤਤਾ ਬਾਰੇ ਇਕ ਸੰਖੇਪ ਭਾਸ਼ਣ ਦਿੱਤਾ ਗਿਆ ਅਤੇ ਇਕ ਅਧਿਆਪਕ ਵਲੋਂ ਸਵੈ- ਰਚਿਤ ਕਵਿਤਾ ਪੇਸ਼ ਕੀਤੀ ਗਈ। ਸਕੂਲ ਮੈਨੇਜਰ ਸਵੀਨ ਪੁਰੀ ਨੇ ਮਹਾਤਮਾ ਹੰਸਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਾਲ ਦਿਵਸ ਦੇ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਮਹਾਤਮਾ ਹੰਸਰਾਜ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿੰਮੇਵਾਰ ਨਾਗਰਿਕਾਂ ਦੇ ਨਿਰਮਾਣ ’ਚ ਉਨ੍ਹਾਂ ਦੇ ਵਿਦਿਅਕ ਦ੍ਰਿਸ਼ਟੀਕੋਣ ਅਤੇ ਆਦਰਸ਼ਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੀ ਅਗਵਾਈ ’ਚ ਵਪਾਰੀਆਂ ਦੀ ਮੀਟਿੰਗ
Ad Position 24