ਅਕਾਲੀ ਆਗੂਆਂ ਸਮਰਾ ਤੇ ਵਡਾਲੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਪਾਰਟੀ ਦੀ ਮਜਬੂਤੀ ਲਈ ਬੂਥ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਵੀ ਹਾਜ਼ਰ ਸਨ।
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਪਾਰਟੀ ਦੀ ਮਜਬੂਤੀ ਲਈ ਬੂਥ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਵੀ ਹਾਜ਼ਰ ਸਨ। ਸ: ਵਡਾਲੀ ਨੇ ਦੱਸਿਆ ਕਿ ਇਸ ਮੌਕੇ ਸ: ਮਜੀਠੀਆ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਇਤਿਹਾਸਕ ਫ਼ੈਸਲੇ ਲਵੇਗਾ ਜਿਸ ਨਾਲ ਸੂਬੇ ਦੀ ਤਕਦੀਰ ਅਤੇ ਤਸਵੀਰ ਬਦਲ ਜਾਵੇਗੀ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਕੜੇ ਹੋ ਕੇ ਆਪੋ ਆਪਣੀਆ ਜ਼ਿੰਮੇਵਾਰੀਆ ਸੰਭਾਲਣ ਦੀ ਪ੍ਰੇਰਨਾ ਦਿੱਤੀ ਤਾਂ ਕਿ ਸੂਬੇ ਦੇ ਲੋਕਾਂ ਦੀ ਸੇਵਾ ਲਈ ਮੁੜ ਅਕਾਲੀ ਸਰਕਾਰ ਬਣਾਈ ਜਾ ਸਕੇ। ਇਸ ਸਮੇਂ ਐਸ.ਓ.ਆਈ.ਮਾਝਾ ਜੋਨ ਦੇ ਪ੍ਰਧਾਨ ਹਰਕਮਲ ਸਿੰਘ ਭੂਰੇਗਿੱਲ, ਵਿਪਨਪ੍ਰੀਤ ਸਿੰਘ ਮੱਖਣਵਿੰਡੀ, ਹਰਮਨਦੀਪ ਸਿੰਘ, ਜੋਬਨਜੀਤ ਸਿੰਘ ਸੋਹੀਆ ਆਦਿ ਵੀ ਹਾਜ਼ਰ ਸਨ।