16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਖ਼ਾਲਸਾ ਯੂਨੀਵਰਸਿਟੀ ਵਿਖੇ ਦੋ ਦਿਨਾ ‘ਟੇਲੈਂਟ ਸਰਚ’ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਲਾ ਵੰਨਗੀਆਂ ਰਾਹੀਂ ਦਿਖਾਇਆ ਆਪਣੀ ਕਲਾ ਪ੍ਰਤਿਭਾ ਦਾ ਹੁਨਰ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵਲੋਂ ਦੋ ਦਿਨਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵਲੋਂ ਦੋ ਦਿਨਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਕਲਾ ਵੰਨਗੀਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ ਵਿਸ਼ਵਾਸ ਅਤੇ ਪ੍ਰਬੰਧਕੀ ਹੁਨਰ ਦਾ ਪ੍ਰਦਰਸ਼ਨ ਕੀਤਾ। ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਆਤਮ ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਇਸ ਦੌਰਾਨ ਵੱਖ-ਵੱਖ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਡਾ. ਨਮਰਤਾ, ਡਾ. ਨੀਰੂ ਕਪੂਰ, ਡਾ. ਰਾਜਵਿੰਦਰ ਕੌਰ, ਡਾ. ਨਿਤਿਕਾ ਭੰਡਾਰੀ, ਡਾ. ਨਿਸ਼ਾ ਕੁਮਾਰੀ ਅਤੇ ਪ੍ਰੋ. ਇਮੈਨੁਅਲ ਸਿੰਘ ਨੇ ਨਿਰਣਾਇਕਾਂ ਦੀ ਭੂਮਿਕਾ ਨਿਭਾਈ। ਕਾਮਰਸ ਐਂਡ ਮੈਨੇਜਮੈਂਟ ਡੀਨ ਡਾ. ਰਿਤੂ ਧਵਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਇਲਾਵਾ ਆਪਣੀ ਅੰਦਰੂਨੀ ਪ੍ਰਤਿਭਾ ਨੂੰ ਪਛਾਣਨ ਅਤੇ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਸਟੂਡੈਂਟਸ ਵੈਲਫੇਅਰ ਡੀਨ ਡਾ. ਅਜੈ ਸਹਿਗਲ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਕਮਲਪ੍ਰੀਤ ਕੌਰ ਸੰਧੂ ਤੇ ਕਲਚਰਲ ਕਮੇਟੀ ਤੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਦੇ ਮੁਖੀ ਜਥੇਦਾਰ 96 ਕਰੋੜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਗੁ: ਲੰਗਰ ਸਾਹਿਬ ਵਿਖੇ ਸਨਮਾਨਿਤ ਅਗਲੀ ਖ਼ਬਰ ਛੱਠ ਪੂਜਾ ਸਮਾਗਮ ’ਚ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਕੀਤੀ ਛਠੀ ਮਾਤਾ ਦੀ ਪੂਜਾ
Ad Position 24