17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਠਾਨਕੋਟ ਤੋਂ ਗੱਡੀ ਖੋਹਣ ਦੇ ਮਾਮਲੇ ’ਚ ਪੁਲਿਸ ਨੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ 109 ਸ਼ੱਕੀ ਵਿਅਕਤੀਆਂ ਨੂੰ ਲਿਆ ਹਿਰਾਸਤ ’ਚ

ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਤੇ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਉਪਰੰਤ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਰੈੱਡ ਅਲਰਟ ਕੀਤਾ ਗਿਆ ਹੈ। ਜਿਸ ਤਹਿਤ ਸਰਹੱਦੀ ਰੇਂਜ ’ਚ ਪੁਲਿਸ ਵਲੋਂ ਬੀ.

Ad Position 21
No active advertisement
ਆਈ.ਜੀ. ਸਰਹੱਦੀ ਰੇਂਜ ਗੁਰਪ੍ਰੀਤ ਸਿੰਘ ਭੁੱਲਰ। 18-11-2026
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਤੇ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਉਪਰੰਤ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਰੈੱਡ ਅਲਰਟ ਕੀਤਾ ਗਿਆ ਹੈ। ਜਿਸ ਤਹਿਤ ਸਰਹੱਦੀ ਰੇਂਜ ’ਚ ਪੁਲਿਸ ਵਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦੀ ਖੇਤਰ ਵਿਚ ਚੱਲ ਰਹੇ ਵਿਸ਼ੇਸ਼ ਮੁਹਿੰਮ ਦੌਰਾਨ 109 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਅੱਜ ਇਥੇ ਹੈਰੋਇਨ ਤੇ ਹੋਰ ਹਥਿਆਰਾਂ ਦੀ ਬਰਾਮਦਗੀ ਸੰਬੰਧੀ ਕੀਤੀਆਂ ਕਾਰਵਾਈਆਂ ਦੇ ਵੇਰਵੇ ਸਾਂਝੇ ਕਰਦਿਆਂ ਸ: ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀਆਂ ਗਈਆਂ ਇਹ ਕਾਰਵਾਈਆਂ, ਸਰਹੱਦੀ ਖੇਤਰ ਵਿਚ ਲਗਾਤਾਰ ਵਿਸ਼ੇਸ਼ ਨਾਕੇ ਲਗਾ ਕੇ ਅਤੇ ਬੀ.ਐੱਸ.ਐੱਫ. ਬਟਾਲੀਅਨਾਂ ਨਾਲ ਮਿਲ ਕੇ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨਾਂ ਰਾਹੀਂ ਅੰਜਾਮ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬੀਤੇ ਦਿਨ ਗੁਰਦਾਸਪੁਰ ਵਿਖੇ ਗੋਲੀਆਂ ਮਾਰ ਕੇ ਜਵਾਨ ਨੂੰ ਸ਼ਹੀਦ ਕਰਨ ਦੇ ਮਾਮਲੇ ’ਚ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਬੈਗੇਜ ਰੈਪਿੰਗ ਦੀ ਸਹੂਲਤ ਇਕ ਸਾਲ ਤੋਂ ਬੰਦ, ਯਾਤਰੀ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਜਨਗਣਨਾ ਦੀ ਸਵੈ-ਗਣਨਾ ਦਾ ਕੰਮ 30 ਨਵੰਬਰ ਤੱਕ ਜਾਰੀ ਰਹੇਗਾ-ਕਮਿਸ਼ਨਰ
Ad Position 24