ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ 7 ਗ੍ਰਾਮ 2 ਮਿਲੀ, ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇਕ ਨੌਜਵਾਨ ਨੂੰ 7 ਗ੍ਰਾਮ 2 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ.
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇਕ ਨੌਜਵਾਨ ਨੂੰ 7 ਗ੍ਰਾਮ 2 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸੁਰਜੀਤ ਸਿੰਘ, ਏ.ਐੱਸ.ਆਈ. ਬਿਕਰਮਜੀਤ ਸਿੰਘ ਅਤੇ ਹੌਲਦਾਰ ਪਵਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਵਾਹਨਾਂ ਦੀ ਚੈਕਿੰਗ ਅਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ 2 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਨਵਦੀਪ ਸਿੰਘ ਅਬੀ ਪੁੱਤਰ ਰਮੇਸ਼ ਸਿੰਘ, ਵਾਸੀ ਸੁਭਾਸ਼ ਕਾਲੋਨੀ, ਮੰਦਿਰ ਵਾਲੇ ਪਲਾਟ, ਸੁਲਤਾਨਵਿੰਡ ਅਤੇ ਹਾਲ ਵਾਸੀ ਸਰਕਾਰੀ ਕੁਆਰਟਰ, ਜੰਗਲਾਤ ਵਿਭਾਗ, ਪੁਲ ਤਾਰਾਂ ਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਸੰਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।