21 ਨਵੰਬਰ ਨੂੰ ਖ਼ਾਸ ਅਤੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਕਾਨੂੰਨੀ ਸੇਵਾਵਾਂ
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸ: ਅਮਰਦੀਪ ਸਿੰਘ ਬੈਂਸ ਸੀ. ਜੇ.
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸ: ਅਮਰਦੀਪ ਸਿੰਘ ਬੈਂਸ ਸੀ.ਜੇ.ਐਮ.-ਕਮ-ਸਕੱਤਰ ਵਲੋਂ ਇਕ ਅਹਿਮ ਤਾਲਮੇਲ ਅਤੇ ਤਿਆਰੀ ਮੀਟਿੰਗ ਕੀਤੀ ਗਈ। ਇਹ ਮੀਟਿੰਗ 21 ਨਵੰਬਰ ਨੂੰ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਅਤੇ 12 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬੁਲਾਈ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਬੀਮਾ ਕੰਪਨੀਆਂ, ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐੱਸ.ਐੱਨ.ਐੱਲ.) ਅਤੇ ਸਖੀ ਵਨ ਸਟਾਪ ਸੈਂਟਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮਾਣਯੋਗ ਜੱਜ ਸ: ਬੈਂਸ ਨੇ ਮੀਟਿੰਗ ਵਿਚ ਹਾਜ਼ਰ ਸਾਰੇ ਵਿਭਾਗਾ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪ੍ਰੀ-ਲਿਟੀਗੇਸ਼ਨ (ਅਦਾਲਤ ਵਿੱਚ ਕੇਸ ਦਾਇਰ ਕਰਨ ਤੋਂ ਪਹਿਲਾਂ ਦੇ) ਅਤੇ ਅਦਾਲਤਾਂ ਵਿਚ ਲੰਬਿਤ ਰਾਜ਼ੀਨਾਮਾ ਯੋਗ ਮਾਮਲਿਆਂ ਦੀ ਪਛਾਣ ਕਰਨ ਤਾਂ ਜੋ ਸਪੈਸ਼ਲ ਅਤੇ ਨੈਸ਼ਨਲ ਲੋਕ ਅਦਾਲਤ ਦੌਰਾਨ ਇਨ੍ਹਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।