17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਕਰਵਾਇਆ ਕਬੱਡੀ ਕੱਪ

ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 45 ਕਿਲੋ, 60 ਕਿਲੋ ਅਤੇ ਓਪਨ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ, ਮਨਾਵਾਂਵਾਲਾ, ਰਾਜੋਕੇ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ।

Ad Position 21
No active advertisement
ਅਜੀਤ ਡੈਸਕ 18-11-2026
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 45 ਕਿਲੋ, 60 ਕਿਲੋ ਅਤੇ ਓਪਨ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ, ਮਨਾਵਾਂਵਾਲਾ, ਰਾਜੋਕੇ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਬੱਡੀ ਕੱਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਪਿੰਡਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਕਬੱਡੀ ਕੱਪ ਦੌਰਾਨ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤਾਂ ਦਰਜ ਕੀਤੀਆਂ। ਇਸ ਮੌਕੇ ਕਲੱਬ ਦੇ ਚੇਅਰਮੈਨ ਭਾਈ ਦਿਲਬਾਗ ਸਿੰਘ ਵਲੋਂ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਲੱਬ ਦੇ ਚੇਅਰਮੈਨ ਭਾਈ ਦਿਲਬਾਗ ਸਿੰਘ, ਪ੍ਰਧਾਨ ਅਰਜੁਨ ਸਿੰਘ, ਡਾ. ਸੁਪਿੰਦਰ ਸਿੰਘ ਢਿਲੋਂ, ਕਰਨਬੀਰ ਸਿੰਘ, ਕੋਚ ਮਨਪ੍ਰੀਤ ਸਿੰਘ, ਪਾਲ ਮਾਹਲ, ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਚੁੱਕੇ ਸਵਾਲ
Ad Position 24