ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਿਪਤ ਸਮਾਗਮ
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਸੀ. ਆਈ.
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਸੀ. ਆਈ. ਐੱਸ. ਸੀ. ਈ. ਬੋਰਡ ਵਲੋਂ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਸਹਿਯੋਗ ਨਾਲ ‘ਸੰਡੇਸ ਆਨ ਸਾਈਕਲ’ ਵਿਸ਼ੇ ਤਹਿਤ ਬਾਲ ਦਿਵਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪ੍ਰਿੰਸੀਪਲ ਵਿਕਰਮ ਸੇਠ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਚੇਅਰਮੈਨ ਵਿਜੇ ਸੇਠ ਅਤੇ ਡਾਇਰੈਕਟਰ ਅੰਜਨਾ ਸੇਠ ਨੇ ਬੋਰਡ ਦੇ ਇਸ ਉੱਦਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਤੰਦਰੁਸਤੀ ਦੇਸ਼ ਦੇ ਬਿਹਤਰ ਭਵਿੱਖ ਲਈ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਸ਼ਿਲਪਾ ਸੇਠ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਅਭਿਆਸ, ਖੇਡਾਂ ਅਤੇ ਹੋਰ ਗਤੀਵਿਧੀਆਂ ‘ਚ ਸਮੇਂ-ਸਮੇਂ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰ: ਵਿਕਰਮ ਸੇਠ ਨੇ ਵਿਦਿਆਰਥੀਆਂ ਨੂੰ ਖੇਡਾਂ ‘ਚ ਨਿਰੰਤਰ ਅਭਿਆਸ ਕਰਨ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ।