ਨਿਊ ਅੰਮ੍ਰਿਤਸਰ ਨੈਸ਼ਨਲ ਹਾਈਵੇ ਕਾਲੋਨੀ ਦੀ ਸੜਕ ਦੀ ਖਸਤਾ ਹਾਲਤ, ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਸੜਕ ਬਣਾਉਣ ਦੀ ਕੀਤੀ ਮੰਗ
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਅਧੀਨ ਆਉਂਦੇ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੇ ਇਲਾਕੇ ਨੈਸ਼ਨਲ ਹਾਈਵੇ ਦੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਸੜਕ ਟੁੱਟੀ ਹੋਈ ਹੈ ਅਤੇ ਇਸ ਦੀ ਹਾਲਤ ਦਿਨੋਂ-ਦਿਨ ਤਰਸਯੋਗ ਬਣਦੀ ਜਾ ਰਹੀ ਹੈ।
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਅਧੀਨ ਆਉਂਦੇ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੇ ਇਲਾਕੇ ਨੈਸ਼ਨਲ ਹਾਈਵੇ ਦੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਸੜਕ ਟੁੱਟੀ ਹੋਈ ਹੈ ਅਤੇ ਇਸ ਦੀ ਹਾਲਤ ਦਿਨੋਂ-ਦਿਨ ਤਰਸਯੋਗ ਬਣਦੀ ਜਾ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਸਰਵਿਸ ਲਾਈਨ ਤੋਂ ਨੈਸ਼ਨਲ ਹਾਈਵੇ ਵੱਲ ਆਉਂਦਿਆਂ ਸੜਕ ਵਿਚ ਥਾਂ-ਥਾਂ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਸੜਕ ਕਈ ਥਾਵਾਂ ਤੋਂ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਲਈ ਇਸ ਸੜਕ ਤੋਂ ਲੰਘਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸੰਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਵਲੋਂ ਸੜਕ ਦੀ ਮੁਰੰਮਤ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਲਾਕਾ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਨੈਸ਼ਨਲ ਹਾਈਵੇ ਇਲਾਕੇ ਦੀ ਟੁੱਟੀ ਹੋਈ ਸੜਕ ਨੂੰ ਜਲਦ ਤੋਂ ਜਲਦ ਨਵੇਂ ਸਿਰੇ ਤੋਂ ਬਣਾਇਆ ਜਾਵੇ ।