17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਿਹਤ ਵਿਭਾਗ ਵਲੋਂ ਪੈਲੀਏਟਿਵ ਮੈਡੀਸਨ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ

­ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਅੰਮ੍ਰਿਤਸਰ ਡਾ. ਭਾਰਤੀ ਧਵਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 18-11-2026
­ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਅੰਮ੍ਰਿਤਸਰ ਡਾ. ਭਾਰਤੀ ਧਵਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਰਾਸ਼ਟਰੀ ਪੈਲੀਏਟਿਵ ਕੇਅਰ ਪ੍ਰੋਗਰਾਮ ਅਧੀਨ ਡਾਕਟਰਾਂ ਅਤੇ ਨਰਸਿੰਗ ਸਟਾਫ਼ ਲਈ ਤਿੰਨ ਰੋਜ਼ਾ ਬੁਨਿਆਦੀ ਸਿਖਲਾਈ ਪ੍ਰੋਗਰਾਮ ਇਥੇ ਇਕ ਹੋਟਲ ਸ਼ੁਰੂ ਹੋਇਆ। ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਮਾਹਿਰਾਂ ਵਲੋਂ ਵੱਖ-ਵੱਖ ਅਕਾਦਮਿਕ ਸੈਸ਼ਨਾਂ ਅਤੇ ਵਿਚਾਰ-ਵਟਾਂਦਰੇ ਰਾਹੀਂ ਪੈਲੀਏਟਿਵ ਕੇਅਰ ਦੇ ਸਿਧਾਂਤਾਂ, ਮਹੱਤਤਾ ਅਤੇ ਵਿਹਾਰਕ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਕਰਮਚਾਰੀਆਂ ਨੂੰ ਅਜਿਹੇ ਮਰੀਜ਼ਾਂ ਦੀ ਸੰਪੂਰਨ ਦੇਖਭਾਲ ਲਈ ਲੋੜੀਂਦੇ ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ । ਇਸ ਸਿਖਲਾਈ ਪ੍ਰੋਗਰਾਮ ਵਿਚ ਵਿਸ਼ੇਸ਼ ਮਾਹਿਰਾਂ ਵਜੋਂ ਡਾ. ਹਰਜੋਤ ਸਿੰਘ ਬਿਰਗੀ, ਪ੍ਰੋਫ਼ੈਸਰ ਅਤੇ ਪੈਲੀਏਟਿਵ ਕੇਅਰ ਫਿਜ਼ੀਸ਼ੀਅਨ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ; ਡਾ. ਪਰਮਜੋਤ ਬਿੰਦਰਾ ਇੰਚਾਰਜ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਅਤੇ ਆਪ੍ਰੇਸ਼ਨਜ਼ ਮੁਖੀ, ਡਾ. ਰੁਪਿੰਦਰ ਕੌਰ ਡੀਨ, ਡਾ. ਮਨਪ੍ਰੀਤ ਕੌਰ ਪ੍ਰਿੰਸੀਪਲ ਨਰਸਿੰਗ ਕਾਲਜ ਵਲੋਂ ਮਾਹਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਡਿਪਟੀ ਐਮ. ਈ. ਆਈ. ਓ. ਕਮਲਦੀਪ ਭੱਲਾ ਸਮੇਤ ਸਮੂਹ ਮੈਡੀਕਲ ਅਫ਼ਸਰ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਥਾਣਾ ਮੁਖੀ ਬਿਆਸ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਏ. ਆਈ.-ਸੰਚਾਲਿਤ, ਵੌਇਸ-ਫ਼ਸਟ ਅਕਾਊਂਟਿੰਗ ਸਾਫ਼ਟਵੇਅਰ ‘ਸ਼ਰੁਤੀ.ਲੇਖਾ’ ਦੀ ਸ਼ੁਰੂਆਤ
Ad Position 24