18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ : * ਵਾਹਨਾਂ ’ਤੇ ਕਾਲੀਆਂ ਫਿਲਮਾਂ, ਹੂਟਰ ਆਦਿ ’ਤੇ ਲੱਗੀ ਪਾਬੰਧੀ

ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਡੀ. ਸੀ. ਪੀ. ਅਪਰੇਸ਼ਨ ਜੁਗਰਾਸ ਸਿੰਘ ਨੇ ਦੱਸਿਆ ਕਿ ਇਸ ਸਪੈਸ਼ਲ ਚੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ, ਲੋਕਾਂ ਨੂੰ ਬਿਨਾਂ ਕਿਸੇ ਕਾਰਨ ਤੰਗ-ਪਰੇਸ਼ਾਨੀ ਤੋਂ ਬਚਾਉਣਾ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿਚ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਬਣਾਈ ਰੱਖਣਾ ਹੈ। ਚੈਕਿੰਗ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਉੱਤੇ ਬਿਨਾਂ ਅਧਿਕਾਰ ਕਾਲੀਆਂ ਫਿਲਮਾਂ, ਗ਼ੈਰ-ਕਾਨੂੰਨੀ ਹੂਟਰ, ਬਲਿੰਕਰ ਅਤੇ ਹੋਰ ਅਣਅਧਿਕਾਰਤ ਉਪਕਰਨ ਲਗਾਏ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਮੌਜੂਦ ਨਹੀਂ ਪਾਏ ਗਏ, ਉਨ੍ਹਾਂ ਦੇ ਵਾਹਨ ਨਿਯਮਾਂ ਅਨੁਸਾਰ ਇੰਪਾਊਂਡ ਕੀਤੇ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਜੇਸ਼ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮੁਫ਼ਤ ਸਿਲਾਈ, ਕਢਾਈ ਤੇ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ...
Ad Position 24