19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਧਰਮ ਯੁੱਧ ਮੋਰਚਾ ਵਲੋਂ ਜਥੇਦਾਰ ਤੋਂ ਜਨਰਲ ਹਾਊਸ ਨੂੰ ਸਿੱਖ ਸੰਸਥਾ ਦੀਆਂ ਚੋਣਾਂ ਕਰਵਾਉਣ ਲਈ ਮਤਾ ਪਾਸ ਕਰ ਕੇ ਕੇਂਦਰ ਨੂੰ ਭੇਜਣ ਲਈ ਆਦੇਸ਼ ਜਾਰੀ ਕਰਨ ਦੀ ਅਪੀਲ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਧਰਮ ਯੁੱਧ ਮੋਰਚਾ ਬਟਾਲਾ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਅਤੇ ਕੋਰ ਕਮੇਟੀ ਮੈਂਬਰਾਂ ਦੇ ਜਥੇ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਹੋਣ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੂੰ ਇਹ ਆਦੇਸ਼ ਜਾਰੀ ਕਰਨ ਕਿ ਜਰਨਲ ਹਾਊਸ ਇਸ ਇਕੱਤਰਤਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ ਕਿ ਸ਼੍ਰੋਮਣੀ ਕਮੇਟੀ ਦੀਆਂ 15 ਸਾਲ ਤੋਂ ਵੱਧ ਸਮੇਂ ਤੋਂ ਲਟਕ ਰਹੀਆਂ ਚੋਣਾਂ ਕਰਾਉਣ ਦਾ ਤੁਰੰਤ ਐਲਾਨ ਕੀਤਾ ਜਾਏ। ਜਥੇਦਾਰ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੂੰ ਸੌਂਪੇ ਮੰਗ ਪੱਤਰ ਵਿਚ ਇਹ ਵੀ ਅਪੀਲ ਕੀਤੀ ਗਈ ਕਿ ਭਾਜਪਾ ਪੰਜਾਬ ਦੇ ਅਹੁਦੇਦਾਰ ਸਿੱਖ ਚਿਹਰਿਆਂ ਨੂੰ ਵੀ ਇਹ ਪੰਥਕ ਕਾਰਜ ਕੇਂਦਰ ਸਰਕਾਰ ਕੋਲੋਂ ਕਰਾਉਣ ਲਈ ਹਦਾਇਤ ਜਾਰੀ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਧਰਮ ਯੁੱਧ ਮੋਰਚਾ ਬਟਾਲਾ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਅਤੇ ਕੋਰ ਕਮੇਟੀ ਮੈਂਬਰਾਂ ਦੇ ਜਥੇ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਹੋਣ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੂੰ ਇਹ ਆਦੇਸ਼ ਜਾਰੀ ਕਰਨ ਕਿ ਜਰਨਲ ਹਾਊਸ ਇਸ ਇਕੱਤਰਤਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ ਕਿ ਸ਼੍ਰੋਮਣੀ ਕਮੇਟੀ ਦੀਆਂ 15 ਸਾਲ ਤੋਂ ਵੱਧ ਸਮੇਂ ਤੋਂ ਲਟਕ ਰਹੀਆਂ ਚੋਣਾਂ ਕਰਾਉਣ ਦਾ ਤੁਰੰਤ ਐਲਾਨ ਕੀਤਾ ਜਾਏ। ਜਥੇਦਾਰ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੂੰ ਸੌਂਪੇ ਮੰਗ ਪੱਤਰ ਵਿਚ ਇਹ ਵੀ ਅਪੀਲ ਕੀਤੀ ਗਈ ਕਿ ਭਾਜਪਾ ਪੰਜਾਬ ਦੇ ਅਹੁਦੇਦਾਰ ਸਿੱਖ ਚਿਹਰਿਆਂ ਨੂੰ ਵੀ ਇਹ ਪੰਥਕ ਕਾਰਜ ਕੇਂਦਰ ਸਰਕਾਰ ਕੋਲੋਂ ਕਰਾਉਣ ਲਈ ਹਦਾਇਤ ਜਾਰੀ ਕੀਤੀ ਜਾਵੇ। ਮੋਰਚਾ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜਥੇਦਾਰ ਤੋਂ ਮੰਗ ਕੀਤੀ ਗਈ ਹੈ ਕਿ ਸਿੱਖ ਧਰਮ ਨਾਲ ਜੁੜੇ ਕੁਝ ਆਗੂਆਂ ‘ਤੇ ਇਸਤਰੀਆਂ ਦਾ ਸ਼ੋਸ਼ਣ ਕਰਨ ਦੇ ਸੰਗੀਨ ਇਲਜ਼ਾਮ ਲਗਾਤਾਰ ਲੱਗ ਰਹੇ ਹਨ, ਇਨ੍ਹਾਂ ਇਲਜ਼ਾਮਾਂ ਦੀ ਸੁਚੱਜੀ ਜਾਂਚ ਅਤੇ ਪੈਰਵਾਈ ਲਈ ਅਕਾਲ ਤਖ਼ਤ ਸਾਹਿਬ ਵਲੋਂ ਸੇਵਾ ਮੁਕਤ ਮਹਿਲਾਂ ਸਿੱਖ ਜੱਜ ਜਾਂ ਸੀਨੀਅਰ ਮਹਿਲਾ ਸਿੱਖ ਵਕੀਲ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਦਾ ਗਠਨ ਕੀਤਾ ਜਾਏ, ਜਿਸ ਦੇ ਸਨਮੁਖ ਪੀੜਤ ਬੀਬੀਆਂ ਆਪਣਾ ਦਰਦ ਬਿਆਨ ਕਰ ਸਕਣ। ਉਨ੍ਹਾਂ ਦੱਸਿਆ ਕਿ ਸਕੱਤਰੇਤ ਵਿਖੇ ਦਿੱਤੇ ਗਏ ਮੰਗ ਪੱਤਰ ’ਤੇ ਸੁਪਰੀਮ ਸਿੱਖ ਕੌਂਸਲ ਯੂ. ਕੇ. ਵਲੋਂ ਪ੍ਰਬੰਧਕੀ ਸਕੱਤਰ ਬਲਦੇਵ ਸਿੰਘ ਬੈਂਸ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਮੋਰਚਾ ਕੋਆਰਡੀਨੇਟਰ, ਬਾਬਾ ਗੁਰਦੀਪ ਸਿੰਘ ਭੁੱਲਰ, ਬਲਦੇਵ ਸਿੰਘ ਖਿਆਲਾ, ਗੁਰਦੀਪ ਸਿੰਘ ਭੋਗਪੁਰ, ਮਹਿੰਦਰ ਸਿੰਘ, ਗੁਰਨਾਮ ਸਿੰਘ ਸਤਿਕਾਰ ਕਮੇਟੀ, ਕੁਲਵਿੰਦਰ ਸਿੰਘ ਗੌਸਪੁਰਾ, ਡਾ: ਬਲਜੀਤ ਸਿੰਘ ਧਾਰੋਵਾਲੀ, ਭਾਈ ਜੈਮਲ ਸਿੰਘ ਸਮੇਤ ਹੋਰ ਸਿੱਖ ਸ਼ਖ਼ਸੀਅਤਾਂ ਦੇ ਦਵੀ ਦਸਤਖ਼ਤ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਡੀਲਰ ਨੂੂੰ ਘੇਰ ਕੇ ਕਾਰ ਸਵਾਰ ਹਥਿਆਰਬੰਦਾਂ ਨੇ ਮਾਰੀਆਂ ਗੋਲੀਆਂ ਅਗਲੀ ਖ਼ਬਰ ਅੰਮ੍ਰਿਤਸਰ ਏਅਰਪੋਰਟ ਦੇ ਪਬਲਿਕ ਪਖਾਨਿਆਂ ’ਚ ਪਾਣੀ ਗਾਇਬ, ਯਾਤਰੀ ਪ੍ਰੇਸ਼ਾਨ
Ad Position 24