ਐੱਮ. ਈ. ਐੱਸ. ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਕਰਵਾਇਆ
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐੱਮ. ਈ.
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐੱਮ. ਈ. ਐੱਸ. ਸਕੂਲ ਵਿਖੇ ਦੋ ਰੋਜਾ ਸਾਲਾਨਾ ਖੇਡ ਸਮਾਗਮ ਕਰਵਾਇਆ, ਜਿਸ ’ਚ 150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ‘ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਹਰਦੀਪ ਸਿੰਘ ਸੇਖੋਂ, ਡਾ. ਰਿਚਾ ਅਗਰਵਾਲ, ਕਮਲ ਗੋਇਲ, ਪ੍ਰਧਾਨ ਬਲਵਿੰਦਰ ਸਿੰਘ ਏਡਨ, ਆਨਰੇਰੀ ਸਕੱਤਰ ਡਾ. ਜੋਗਿੰਦਰ ਸਿੰਘ ਅਰੋੜਾ, ਵਿੱਤ ਸਕੱਤਰ ਕਿਰਪਾਲ ਸਿੰਘ, ਮੈਂਬਰ ਗੁਰਮੀਤ ਸਿੰਘ ਭੱਟੀ, ਬਖਸ਼ਿਸ਼ ਸਿੰਘ, ਬਰਿੰਦਰ ਪਾਲ ਸਿੰਘ, ਹਰਜਿੰਦਰ ਸਿੰਘ ਤੇ ਸੇਵਕ ਸਿੰਘ ਹਾਜ਼ਰ ਸਨ। ਇਸ ਦੌਰਾਨ ਪ੍ਰਿੰਸੀਪਲ ਦੀਪਤੀ ਗੁਪਤਾ ਨੇ ਮਾਪਿਆਂ ਨਾਲ ਵਾਅਦਾ ਕੀਤਾ ਕਿ ਭਵਿੱਖ ਵਿਚ ਅਜਿਹੇ ਹੋਰ ਸਮਾਗਮ ਵੀ ਕਰਵਾਏ ਜਾਣਗੇ।