18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਸਾਈਬਰ ਧੋਖਾਧੜੀ, ਡਿਜੀਟਲ ਸੁਰੱਖਿਆ ਅਤੇ ਖਪਤਕਾਰ ਸੁਰੱਖਿਆ ’ਤੇ ਜਾਗਰੂਕਤਾ ਸੈਸ਼ਨ

ਅੰਮ੍ਰਿਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਰਿਜ਼ਰਵ ਬੈਂਕ (ਆਰ. ਬੀ.

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਚੰਡੀਗੜ੍ਹ ਦੇ ਖਪਤਕਾਰ ਸਿੱਖਿਆ ਅਤੇ ਸੁਰੱਖਿਆ ਸੈੱਲ (ਸੀ. ਈ. ਪੀ. ਸੀ.) ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸਾਈਬਰ ਧੋਖਾਧੜੀ, ਡਿਜੀਟਲ ਸੁਰੱਖਿਆ ਅਤੇ ਖਪਤਕਾਰ ਸੁਰੱਖਿਆ ’ਤੇ ਇਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਮੁਹੰਮਦ ਆਰਿਫ ਅੰਸਾਰੀ ਸਨ । ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਹੋਈ। ਜਿਸ ਤੋਂ ਬਾਅਦ ਅਨੁਰੀਤ ਸ਼ਰਮਾ ਅਤੇ ਗਰਿਮਾ ਠਾਕੁਰ ਨੇ ਮਹਿਮਾਨਾਂ ਦਾ ਸਵਾਗਤ ਪੌਦੇ ਭੇਟ ਕਰਕੇ ਕੀਤਾ। ਮੁੱਖ ਬੁਲਾਰੇ ਮੁਹੰਮਦ ਆਰਿਫ ਅੰਸਾਰੀ ਦੇ ਨਾਲ ਵਿਵੇਕ ਬਾਂਸਲ ਡਿਪਟੀ ਜਨਰਲ ਮੈਨੇਜਰ ਸੀ. ਈ. ਪੀ. ਸੀ., ਕਮਲਵੀਰ ਕੌਰ ਧਨੋਆ ਏ. ਐੱਮ., ਸੀ. ਈ. ਪੀ. ਸੀ. ਅਤੇ ਸੁਨੀਲ ਸੀਨੀਅਰ ਸਹਾਇਕ ਸੀ. ਈ. ਪੀ. ਸੀ. ਸ਼ਾਮਿਲ ਸਨ। ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿੱਤੀ ਸਾਖਰਤਾ ਸਮੱਗਰੀ ਵੀ ਵੰਡੀ ਗਈ। ਪ੍ਰਿੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਸੈਸ਼ਨਾਂ ਦੀ ਲੋੜ ਹੁੰਦੀ ਹੈ ਤਾਂ ਜੋ ਭਵਿੱਖ ’ਚ ਉਨ੍ਹਾਂ ਨੂੰ ਕਦੇ ਵੀ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਨੁਕਸਾਨ ਨਾ ਝੱਲਣਾ ਪਵੇ। ਇਸ ਪ੍ਰੋਗਰਾਮ ਲਈ ਧੰਨਵਾਦ ਦਾ ਮਤਾ ਸਕੂਲ ਦੇ ਹੈੱਡ ਬੁਆਏ, ਜੈਵੀਰ ਸਿੰਘ ਦੁਆਰਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਬਿੰਦਰਨਾਥ ਟੈਗੋਰ ਦੀ ਅੰਮ੍ਰਿਤਸਰ ਫੇਰੀ ਬਾਰੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਵਿਖੇ ‘ਏ ਆਈ ਇਨ ਐਜੂਕੇਸ਼ਨ ਐਂਡ ਕਲਾਸਰੂਮ ਮੈਨੇਜਮੈਂਟ’ ਸਮਾਗਮ
Ad Position 24