19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੋਨੇ ’ਚ 50 ਹਜ਼ਾਰ ਤੋਂ ਵੱਧ ਦੀ ਗਿਰਾਵਟ, ਚਾਂਦੀ ਵੀ 60 ਫੀਸਦੀ ਹੋਈ ਸਸਤੀ

ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਨੇ ਨਿਵੇਸ਼ਕਾਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਵੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਮੌਜੂਦਾ ਸਾਲ ਦੇ ਅੰਦਰ ਹੀ ਸੋਨੇ ਦੀਆਂ ਕੀਮਤਾਂ ’ਚ 50 ਹਜ਼ਾਰ ਤੋਂ ਵੱਧ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਦਕਿ ਚਾਂਦੀ ਵੀ 60 ਫੀਸਦੀ ਸਸਤੀ ਹੋਈ ਹੈ।

Ad Position 21
No active advertisement
ਸੰਕੇਤਿਕ ਤਸਵੀਰ ਅਤੇ ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਨਾਮੇਸ਼ਾਹ। ਅਜੀਤ ਤਸਵੀਰ 20-11-2026
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਨੇ ਨਿਵੇਸ਼ਕਾਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਵੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਮੌਜੂਦਾ ਸਾਲ ਦੇ ਅੰਦਰ ਹੀ ਸੋਨੇ ਦੀਆਂ ਕੀਮਤਾਂ ’ਚ 50 ਹਜ਼ਾਰ ਤੋਂ ਵੱਧ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਦਕਿ ਚਾਂਦੀ ਵੀ 60 ਫੀਸਦੀ ਸਸਤੀ ਹੋਈ ਹੈ। ਜਾਣਕਾਰੀ ਮੁਤਾਬਕ ਡਾਲਰ ਦੀ ਕਮਜ਼ੋਰੀ ਅਤੇ ਨਿਵੇਸ਼ਕਾਂ ਦੀ ਘਟਦੀ ਮੰਗ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਲਗਾਤਾਰ ਜਾਰੀ ਹੈ। ਵਿਸ਼ਵ ਬਾਜ਼ਾਰ ’ਚ ਵੀ ਸੋਨੇ ਦੀ ਚਮਕ ਫਿਕੀ ਪੈ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਬਾਜ਼ਾਰ ’ ਚ ਸੰਕਟ ਪੈਦਾ ਹੋ ਸਕਦਾ ਹੈ। ਸੋਨੇ ਦੀਆਂ ਕੀਮਤਾਂ ਘੱਟਣ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ’ਚ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਸਾਲ ਦੇ ਸ਼ੁਰੂ ’ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ਆਪਣੇ ਰਿਕਾਰਡ ਉੱਚਾਈ ’ਤੇ ਸਨ, ਲੇਕਿਨ ਬਾਅਦ ’ਚ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਲਗਾਤਰ ਅਸਥਿਰਤਾ ਦੇਖਣ ਨੂੰ ਮਿਲੀ, ਜੋ ਹਾਲੇ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਧਨਤੇਰਸ ਅਤੇ ਦੀਵਾਲੀ ’ਤੇ ਕਾਰੋਬਾਰੀਆਂ ਨੂੰ ਤੇਜੀ ਦੀ ਉਮੀਦ ਸੀ, ਲੇਕਿਨ ਬਾਜ਼ਾਰ ’ਚ ਮੰਦੀ ਦਾ ਮਾਹੌਲ ਰਿਹਾ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ 24 ਕੈਰੇਟ ਸੋਨਾ 1,33,000 ਰੁਪਏ ਪ੍ਰਤੀ 10 ਗ੍ਰਾਮ, 22 ਕੈਰੇਟ ਸੋਨਾ 1,24,000 ਰੁਪਏ ਪ੍ਰਤੀ 10 ਗ੍ਰਾਮ ਅਤੇ 18 ਕੈਰੇਟ ਸੋਨਾ 102,000 ਰੁਪਏ ਪ੍ਰਤੀ 10 ਗ੍ਰਾਮ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਚਾਂਦੀ ਦੀ ਕੀਮਤ ਵੀ 1,67,000 ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਇਸੇ ਤਰ੍ਹਾਂ ਗਿਰਾਵਟ ਰਹੀ ਤਾਂ ਕਾਰੋਬਾਰੀਆਂ ਨੂੰ ਆਪਣਾ ਕਾਰੋਬਾਰ ਬੰਦ ਕਰਨ ਦੀ ਨੌਬਤ ਆ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਰਾਜਾਸਾਂਸੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਸੜਕੀ ਅਵਾਜਾਈ ਦੌਰਾਨ ਕੁਝ ਲੋਕਾਂ ਵਲੋਂ ਵਰਤੀਆਂ ਜਾਣ ਵਾਲੀਆਂ ਬੇਨਿਯਮੀਆਂ ਬਣਦੀਆਂ ਹਨ ਜਾਮ ਦਾ ਕਾਰਨ
Ad Position 24