ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ- ਪ੍ਰਿੰਸੀਪਲ ਬਾਲ ਕ੍ਰਿਸ਼ਨ
ਅੰਮ੍ਰਿਤਸਰ, 20 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਕਾਦਮਿਕ ਸੈਸ਼ਨ 2027-28 ਦੌਰਾਨ ਛੇਵੀਂ ਜਮਾਤ ’ਚ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਪ੍ਰੀਖਿਆ ’ ਚ ਸ਼ਾਮਿਲ ਹੋਣ ਵਾਲੇ ਸਾਰੇ ਉਮੀਦਵਾਰ ਆਪਣੇ ਦਾਖ਼ਲਾ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ।
ਪ
ਪ੍ਰਿੰਸੀਪਲ ਬਾਲ ਕ੍ਰਿਸ਼ਨ
21-11-2026
ਅੰਮ੍ਰਿਤਸਰ, 20 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਕਾਦਮਿਕ ਸੈਸ਼ਨ 2027-28 ਦੌਰਾਨ ਛੇਵੀਂ ਜਮਾਤ ’ਚ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਪ੍ਰੀਖਿਆ ’ ਚ ਸ਼ਾਮਿਲ ਹੋਣ ਵਾਲੇ ਸਾਰੇ ਉਮੀਦਵਾਰ ਆਪਣੇ ਦਾਖ਼ਲਾ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਮੀਦਵਾਰ ਆਪਣੇ ਦਾਖ਼ਲਾ ਕਾਰਡ ਸੰਬੰਧਿਤ ਬਲਾਕ ਦਫ਼ਤਰ ਜਾਂ ਜਵਾਹਰ ਨਵੋਦਿਆ ਵਿਦਿਆਲਿਆ, ਭਿਲੋਵਾਲ, ਅੰਮ੍ਰਿਤਸਰ-2 ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਪ੍ਰਿੰਸੀਪਲ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਤੋਂ ਪਹਿਲਾਂ ਆਪਣਾ ਦਾਖ਼ਲਾ ਕਾਰਡ ਲਾਜ਼ਮੀ ਤੌਰ ’ਤੇ ਪ੍ਰਾਪਤ ਕਰ ਲੈਣ ਅਤੇ ਇਸ ’ਚ ਦਰਜ ਪ੍ਰੀਖਿਆ ਕੇਂਦਰ, ਸਮਾਂ ਅਤੇ ਹੋਰ ਜ਼ਰੂਰੀ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਕੇ ਯਕੀਨੀ ਬਣਾਉਣ ਕਿ ਪ੍ਰੀਖਿਆ ਵਾਲੇ ਦਿਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।