ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਡਾ. ਸਵਰਾਜ ਗਰੋਵਰ ਦਾ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨ
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੋਟਰੀ ਕਲੱਬ ਅੰਮ੍ਰਿਤਸਰ 1933 ਵਲੋਂ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਅਤੇ ਲਗਭਗ 14 ਦੇਸ਼ਾਂ ਵਿਚ ਜ਼ਮੀਨੀ ਪੱਧਰ ’ਤੇ ਵਿਹਾਰਕ ਭਲਾਈ ਕਾਰਜਾਂ ਰਾਹੀਂ ਲੱਖਾਂ ਲੋਕਾਂ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੋਟਰੀ ਕਲੱਬ ਅੰਮ੍ਰਿਤਸਰ 1933 ਵਲੋਂ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਅਤੇ ਲਗਭਗ 14 ਦੇਸ਼ਾਂ ਵਿਚ ਜ਼ਮੀਨੀ ਪੱਧਰ ’ਤੇ ਵਿਹਾਰਕ ਭਲਾਈ ਕਾਰਜਾਂ ਰਾਹੀਂ ਲੱਖਾਂ ਲੋਕਾਂ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ, ਚੇਅਰਮੈਨ ਕੁੰਵਰ ਵਿਜੇ ਪ੍ਰਤਾਪ ਸਿੰਘ, ਪੀ.ਡੀ.ਜੀ. ਦੇਵਿੰਦਰ ਸਿੰਘ, ਪ੍ਰਧਾਨ ਦਲਜੀਤ ਸਿੰਘ, ਸਕੱਤਰ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਾਜੀਵ ਅਨੇਜਾ, ਹਿਮਾਨੀ ਅਰੋੜਾ, ਜਗਦੀਸ਼ ਸਚਦੇਵਾ ਅਤੇ ਕੁੰਵਰ ਅਮਿਤ ਵੀਰ ਸਿੰਘ ਨੂੰ ਵੀ ਆਪਣੇ-ਆਪਣੇ ਖੇਤਰਾਂ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਡਾ. ਸਵਰਾਜ ਗਰੋਵਰ ਨੂੰ ਰੋਟਰੀ ਕਲੱਬ ਦਾ ਆਨਰੇਰੀ ਮੈਂਬਰ ਵੀ ਬਣਾਇਆ ਗਿਆ। ਉਨ੍ਹਾਂ ਨੇ ਇਸ ਮਾਣਮੱਤੇ ਸਨਮਾਨ ਲਈ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਪ੍ਰਤੀ ਆਪਣਾ ਹਾਰਦਿਕ ਧੰਨਵਾਦ ਕੀਤਾ ।