ਰੇਲਵੇ ਸਟੇਸ਼ਨ ’ਤੇ ਸ਼ਰਾਰਤੀ ਅਨਸਰ ਨੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਤੋੜਿਆ ਸ਼ੀਸ਼ਾ
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਇਕ ਗੱਡੀ ਦਾ ਸ਼ੀਸ਼ਾ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਰੇਲਵੇ ਪੁਲਿਸ ਤੁਰੰਤ ਹਰਕਤ ’ਚ ਆ ਗਈ।
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਇਕ ਗੱਡੀ ਦਾ ਸ਼ੀਸ਼ਾ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਰੇਲਵੇ ਪੁਲਿਸ ਤੁਰੰਤ ਹਰਕਤ ’ਚ ਆ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਣਪਛਾਤੇ ਨੌਜਵਾਨ ਨੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੀ. ਆਰ. ਪੀ. ਅਤੇ ਰੇਲਵੇ ਸੁਰੱਖਿਆ ਬਲ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਸੁਰੱਖਿਆ ਏਜੰਸੀਆਂ ਵਾਇਰਲ ਹੋਈ ਵੀਡੀਓ ਦੇ ਆਧਾਰ ’ਤੇ ਮੁਲਜ਼ਮ ਨੌਜਵਾਨ ਦੀ ਪਛਾਣ ਕਰਨ ਅਤੇ ਉਸ ਨੂੰ ਜਲਦ ਕਾਬੂ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ।