ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸਾਹਿਬ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮੀਲਾਂ ਲੰਬਾ ਨਗਰ ਕੀਰਤਨ 23 ਨਵੰਬਰ ਸੋਮਵਾਰ ਨੂੰ ਸਜਾਇਆ ਜਾਵੇਗਾ, ਜਿਸ ਵਿਚ ਖ਼ਾਲਸਾ ਯੂਨੀਵਰਸਿਟੀ ਸਮੇਤ ਸਮੂਹ ਖ਼ਾਲਸਾ ਵਿੱਦਿਅਕ ਅਦਾਰਿਆਂ ਤੋਂ 30,000 ਤੋਂ ਵਧੇਰੇ ਵਿਦਿਆਰਥੀ, ਸਟਾਫ਼ ਮੈਂਬਰ ਤੇ ਪ੍ਰਬੰਧਕ ਸ਼ਾਮਿਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ’ਵਾਸਿਟੀ ਦੇ ਪ੍ਰੋਂਚਾਂਸਲਰ ਤੇ ਗਵ: ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਯੂਨੀਵਰਸਿਟੀ ਦੇ ਚਾਂਸਲਰ ਤੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਉਨ੍ਹਾਂ ਵੱਲੋਂ ਧਾਰਮਿਕ ਸਬ ਕਮੇਟੀ ਸਮੇਤ ਉਪ ਕੁਲਪਤੀ ਅਤੇ ਸਮੂਹ ਖ਼ਾਲਸਾ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਦਿਸ਼ਾਂਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਸ
ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਤਸਵੀਰ।
22-11-2026
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸਾਹਿਬ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮੀਲਾਂ ਲੰਬਾ ਨਗਰ ਕੀਰਤਨ 23 ਨਵੰਬਰ ਸੋਮਵਾਰ ਨੂੰ ਸਜਾਇਆ ਜਾਵੇਗਾ, ਜਿਸ ਵਿਚ ਖ਼ਾਲਸਾ ਯੂਨੀਵਰਸਿਟੀ ਸਮੇਤ ਸਮੂਹ ਖ਼ਾਲਸਾ ਵਿੱਦਿਅਕ ਅਦਾਰਿਆਂ ਤੋਂ 30,000 ਤੋਂ ਵਧੇਰੇ ਵਿਦਿਆਰਥੀ, ਸਟਾਫ਼ ਮੈਂਬਰ ਤੇ ਪ੍ਰਬੰਧਕ ਸ਼ਾਮਿਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ’ਵਾਸਿਟੀ ਦੇ ਪ੍ਰੋਂਚਾਂਸਲਰ ਤੇ ਗਵ: ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਯੂਨੀਵਰਸਿਟੀ ਦੇ ਚਾਂਸਲਰ ਤੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਉਨ੍ਹਾਂ ਵੱਲੋਂ ਧਾਰਮਿਕ ਸਬ ਕਮੇਟੀ ਸਮੇਤ ਉਪ ਕੁਲਪਤੀ ਅਤੇ ਸਮੂਹ ਖ਼ਾਲਸਾ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਦਿਸ਼ਾਂਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ: ਛੀਨਾ ਨੇ ਕਿਹਾ ਕਿ ਰਵਾਇਤ ਅਨੁਸਾਰ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਸਜਾਇਆ ਜਾਂਦਾ ਵਿਸ਼ਾਲ ਨਗਰ ਕੀਰਤਨ ਇਸ ਵਾਰ ਵੀ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਤੋਂ 23 ਨਵੰਬਰ ਸੋਮਵਾਰ ਨੂੰ ਸਵੇਰੇ 6:30 ਵਜੇ ਆਰੰਭ ਹੋ ਕੇ ਵੱਖਂਵੱਖ ਪੜ੍ਹਾਅ ਤੈਅ ਕਰਦਾ ਕਰੀਬ 9:00 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇਗਾ। ਸ: ਛੀਨਾ ਨੇ ਕਿਹਾ ਕਿ ਇਹ ਨਗਰ ਕੀਰਤਨ ਕਾਲਜ ਤੋਂ ਆਰੰਭ ਹੋ ਕੇ ਪੁਤਲੀ ਘਰ, ਰੇਲਵੇ ਸਟੇਸ਼ਨ ਦੇ ਸਾਹਮਣੇ ਤੋਂ ਨਵੇਂ ਬਣੇ ਭੰਡਾਰੀ ਪੁੱਲ ਰਾਹੀਂ ਹਾਲ ਗੇਟ ਤੇ ਕੋਤਵਾਲੀ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ’ਚ ਸਮੂੰਹ ਵਿੱਦਿਆ ਅਦਾਰਿਆਂ ਦੇ ਕਰੀਬ 30,000 ਤੋਂ ਵਧੇਰੇ ਵਿਦਿਆਰਥੀਆਂ ਦੇ ਨਾਲ ਨਾਲ ਮੈਨੇਜਿੰਗ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ, ਪ੍ਰਿੰਸੀਪਲ ਤੇ ਅਧਿਆਪਕ ਸ਼ਾਮਿਲ ਹੋਣਗੇ। ਇਸ ਨਗਰ ਕੀਰਤਨ ਦੌਰਾਨ ਕਾਲਜ ਦੇ ਵਿਦਿਆਰਥੀ, ਵਿਦਿਆਰਥਣਾਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ਼ਬਦ ਕੀਰਤਨ ਗਾਇਨ ਕਰਨਗੇ। ਇਸ ਮੌਕੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ ’ਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਹੋਵੇਗੀ ਅਤੇ ਨਾਮ ਬਾਣੀ ਦਾ ਕੀਰਤਨ ਕਰਦੇ ਹੋਏ, ਸੰਗਤ ਨਗਰ ਕੀਰਤਨ ’ਚ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ’ਚ ਸਾਫ਼ ਸਫ਼ਾਈ ਦੀ ਵਿਵਸਥਾ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਦਰੁੱਸਤ ਰੱਖਣ ਲਈ ਕਾਲਜ ਦੇ ਐਨ. ਐਸ. ਐਸ. ਅਤੇ ਐਨ. ਸੀ. ਸੀ. ਦੇ ਵਿਦਿਆਰਥੀ ਨਾਲ-ਨਾਲ ਚੱਲਣਗੇ।